Site icon TheUnmute.com

ਪਾਕਿਸਤਾਨ ਦੇ ਲਾਹੌਰ ‘ਚ ਵੱਡਾ ਬੰਬ ਧਮਾਕਾ, 3 ਲੋਕਾਂ ਦੀ ਹੋਈ ਮੌਤ

Lahore

ਚੰਡੀਗੜ੍ਹ 20 ਜਨਵਰੀ 2022: ਪਾਕਿਸਤਾਨ ਦੇ ਲਾਹੌਰ (Lahore) ‘ਚ ਹੋਏ ਬੰਬ ਧਮਾਕੇ ਦੀ ਖਬਰ ਸਾਹਮਣੇ ਆ ਰਹੀ ਹੈ| ਦਸਿਆ ਜਾ ਰਿਹਾ ਹੈ ਕਿ ਧਮਾਕੇ ‘ਚ 3 ਲੋਕਾਂ ਦੀ ਮੌਤ ਹੋ ਗਈ ਹੈ। ਲਾਹੌਰ ਦੇ ਅਨਾਰਕਲੀ ਇਲਾਕੇ ‘ਚ ਹੋਏ ਧਮਾਕੇ ‘ਚ ਕਈ ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦੀ ਵੀ ਖਬਰ ਹੈ। ਜਾਣਕਾਰੀ ਮੁਤਾਬਕ ਬੰਬ ਧਮਾਕੇ (bomb blast in Lahore) ‘ਚ 20 ਲੋਕ ਜ਼ਖਮੀ ਹੋਏ ਹਨ। ਮੌਕੇ ‘ਤੇ ਵੱਡੀ ਗਿਣਤੀ ‘ਚ ਪੁਲਸ ਬਲ ਮੌਜੂਦ ਹੈ। ਬੰਬ ਧਮਾਕੇ ‘ਚ ਜ਼ਖਮੀ ਹੋਏ ਸਾਰੇ ਲੋਕਾਂ ਨੂੰ ਇਲਾਜ ਲਈ ਮੇਓ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ।ਪਾਕਿਸਤਾਨ ‘ਚ ਧਮਾਕੇ ‘ਚ 3 ਦੀ ਮੌਤ ਹੋ ਗਈ ਹੈ

‘ਦਿ ਡਾਨ’ ਮੁਤਾਬਕ ਧਮਾਕੇ ‘ਚ ਘੱਟੋ-ਘੱਟ ਤਿੰਨ ਲੋਕ ਮਾਰੇ ਗਏ ਅਤੇ 20 ਜ਼ਖਮੀ ਦੱਸੇ ਜਾ ਰਹੇ ਹਨ। ਲਾਹੌਰ ਪੁਲਸ ਦੇ ਬੁਲਾਰੇ ਰਾਣਾ ਆਰਿਫ਼ ਨੇ ਵੀ ਮਰਨ ਵਾਲਿਆਂ ਦੀ ਗਿਣਤੀ ਅਤੇ ਜ਼ਖਮੀਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ। ਇਸ ਦੇ ਨਾਲ ਹੀ ਪਾਕਿਸਤਾਨ ਦੇ ਪੰਜਾਬ ਸੂਬੇ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ ਇਸ ਦਰਦਨਾਕ ਘਟਨਾ ਦਾ ਨੋਟਿਸ ਲਿਆ ਹੈ। ਪੁਲਸ ਦੇ ਇੰਸਪੈਕਟਰ ਜਨਰਲ ਨੂੰ ਇਸ ਸਬੰਧੀ ਰਿਪੋਰਟ ਪੇਸ਼ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਬੰਬ ਧਮਾਕੇ ‘ਚ ਜ਼ਖਮੀ ਹੋਏ ਲੋਕਾਂ ਨੂੰ ਹਰ ਸੰਭਵ ਮੈਡੀਕਲ ਸੁਵਿਧਾ ਮੁਹੱਈਆ ਕਰਵਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ।

Exit mobile version