ਘੋੜੀ ਰੱਖਣ ਦੇ ਸ਼ੌਂਕੀ ਮੁੰਡੇ ਨੇ ਘੋੜੀ ਖਰੀਦਣ ਲਈ ਲੁੱਟਿਆ ਬੈਂਕ, ਪੁਲਿਸ ਨੇ ਦੋ ਨੌਜਵਾਨਾਂ ਨੂੰ ਕੀਤਾ ਗ੍ਰਿਫ਼ਤਾਰ

28 ਦਸੰਬਰ 2024: ਅਕਸਰ ਹੀ ਸੁਣਨ ਨੂੰ ਮਿਲਦਾ ਹੈ ਕਿ ਪੰਜਾਬੀਆਂ ਦੇ ਸ਼ੌਂਕ ਕੁੱਝ ਅਵੱਲੇ ਹੀ ਹੁੰਦੇ ਹਨ,ਅਤੇ ਪੰਜਾਬੀ ਆਪਣੇ ਸ਼ੌਂਕ ਲਈ ਜਾਨੇ ਜਾਂਦੇ ਹਨ, ਲੇਕਿਨ ਜ਼ਿਲ੍ਹਾਂ ਤਰਨਤਾਰਨ ਦੇ ਦੋ ਨੌਜਵਾਨਾਂ ਨੇ ਆਪਣੇ ਸ਼ੌਂਕ ਖਾਤਰ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਅਧੀਨ ਆਉਂਦੇ HDFC ਬੈਂਕ ਦੇ ਵਿੱਚ ਡਕੈਤੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ।

ਦੱਸ ਦੇਈਏ ਕਿ ਨੌਜਵਾਨਾਂ ਦੇ ਵਲੋਂ ਆਪਣਾ ਸ਼ੌਂਕ ਪੂਰਾ ਕਰਨ ਦੇ ਲਈ 3 ਲੱਖ ਤੋਂ ਵੱਧ ਦੀ ਲੁੱਟ ਕੀਤੀ ਗਈ, ਇਸ ਮਾਮਲੇ ਦੇ ਵਿੱਚ ਪੁਲਿਸ ਨੇ ਹਰਕਤ ਵਿੱਚ ਆਉਂਦਿਆਂ ਦੋਨਾਂ ਨੌਜਵਾਨਾਂ (young man) ਨੂੰ ਗ੍ਰਿਫਤਾਰ ਕਰ ਲਿਆ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮ੍ਰਿਤਸਰ ਦਿਹਾਤੀ ਦੇ ਐਸ.ਐਸ.ਪੀ ਚਰਨਜੀਤ (charanjit singh) ਸਿੰਘ ਸੋਹਲ ਨੇ ਦੱਸਿਆ ਕਿ 20 ਦਸੰਬਰ 2024 ਨੂੰ ਅੰਮ੍ਰਿਤਸਰ ਮਹਿਤਾ ਰੋਡ ਦੇ ਉੱਪਰ ਐਚ.ਡੀ.ਐਫ.ਸੀ ਬੈਂਕ ਦੇ ਵਿੱਚ ਦੋ ਨੌਜਵਾਨਾਂ ਵੱਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ, ਜਿਸ ਵਿੱਚ ਉਹਨਾਂ ਨੇ 3 ਲੱਖ 96 ਹਜ਼ਾਰ ਦੀ ਲੁੱਟ ਕੀਤੀ ਅਤੇ ਮੌਕੇ ਤੋਂ ਫਰਾਰ ਹੋ ਗਏ। ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ ਤੇ ਕਾਰਵਾਈ ਕਰਦੇ ਹੋਏ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨਾਂ ਦੀ ਪਹਿਚਾਣ ਲਵਪ੍ਰੀਤ ਸਿੰਘ ਅਤੇ ਗੁਰਨੂਰ ਸਿੰਘ ਦੇ ਰੂਪ ਵਿੱਚ ਹੋਈ ਹੈ।

ਪੁਲਿਸ ਨੇ ਦੱਸਿਆ ਕਿ ਇਹਨਾਂ ਦੇ ਕੋਲੋਂ ਇਕ ਲੱਖ ਰੁਪਏ ਕੈਸ਼ ਇੱਕ 32 ਬੋਰ ਦੀ ਪਿਸਤੌਲ ਅਤੇ ਪੰਜ ਜਿੰਦਾ ਕਾਰਤੂਸ ਅਤੇ ਇੱਕ ਕਾਰ ਅਤੇ ਦੋ ਮੋਬਾਇਲ ਫੋਨ ਵੀ ਬਰਾਮਦ ਕੀਤੇ ਗਏ ਹਨ। ਇਸ ਦੇ ਨਾਲ ਹੀ ਪੁਲਿਸ ਨੇ ਦੱਸਿਆ ਕਿ ਨੌਜਵਾਨਾਂ ਦੇ ਵੱਲੋਂ ਬੈਂਕ ਦੇ ਵਿੱਚ ਲੁੱਟ ਕਰਨ ਤੋਂ ਬਾਅਦ ਇਕ 1 ਲੱਖ 15 ਹਜਾਰ ਦੀ ਘੋੜੀ ਵੀ ਖਰੀਦੀ ਗਈ ਸੀ।

ਉਹਨਾਂ ਦੱਸਿਆ ਕਿ ਇਹ ਨੌਜਵਾਨ ਘੋੜੀ ਰੱਖਣ ਦੇ ਸ਼ੌਕੀਨ ਸੀ ਜਿਸ ਕਰਕੇ ਇਹਨਾਂ ਵੱਲੋਂ ਬੈਂਕ ਦੇ ਵਿੱਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਇਸ ਤੋਂ ਇਲਾਵਾ ਇਹਨਾਂ ਨੇ ਹੋਰ ਕਈ ਛੋਟੇ ਮੋਟੇ ਖਰਚੇ ਕੀਤੇ ਅਤੇ ਆਪਣੇ ਸਿਰ ਚੜੇ ਹੋਏ ਕਰਜ਼ੇ ਵੀ ਉਤਾਰੇ ਲੇਕਿਨ ਫਿਲਹਾਲ ਪੁਲਿਸ ਨੇ ਇਹਨਾਂ ਨੂੰ ਗ੍ਰਿਫਤਾਰ ਕਰ ਲਿਆ ਹੈ ਅਤੇ 1 ਲੱਖ ਰੁਪਏ ਬਰਾਮਦ ਕੀਤਾ ਤੇ ਬਾਕੀ ਦੀ ਰਕਮ ਵੀ ਪੁਲਿਸ ਇਹਨਾਂ ਤੋਂ ਜਲਦ ਰਿਕਵਰ ਕਰ ਲਵੇਗੀ। ਪੁਲਿਸ ਦਾ ਕਹਿਣਾ ਕਿ ਫਿਲਹਾਲ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

read more: Amritsar News: ਪੰਜਾਬ ਪੁਲਿਸ ਵੱਲੋਂ ਨਸ਼ੇ ਦੀ ਖੇਪ ਸਣੇ ਤਿੰਨ ਵਿਅਕਤੀ ਗ੍ਰਿਫਤਾਰ

 

Scroll to Top