ਚੰਡੀਗੜ੍ਹ , 5 ਜੁਲਾਈ 2023: ਮੱਧ ਪ੍ਰਦੇਸ਼ ਦੇ ਸਿੱਧੀ ਤੋਂ ਇੱਕ ਵੀਡੀਓ ਸਾਹਮਣੇ ਆਇਆ ਸੀ ਜਿਸ ਵਿੱਚ ਪ੍ਰਵੇਸ਼ ਸ਼ੁਕਲਾ (Pravesh Shukla) ਨਾਂ ਦੇ ਇੱਕ ਭਾਜਪਾ ਆਗੂ ਨੇ ਇੱਕ ਆਦਿਵਾਸੀ ਵਿਅਕਤੀ ਦੇ ਚਿਹਰੇ ‘ਤੇ ਪਿਸ਼ਾਬ ਕਰ ਦਿੱਤਾ ਸੀ। ਇਸ ਘਪਲੇ ਤੋਂ ਬਾਅਦ ਮੁਲਜ਼ਮ ਪ੍ਰਵੇਸ਼ ਸ਼ੁਕਲਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਇਸ ਦੇ ਨਾਲ ਹੀ ਹੁਣ ਮਾਮਲੇ ਦੇ ਮੁਲਜ਼ਮ ਪ੍ਰਵੇਸ਼ ਸ਼ੁਕਲਾ ਦੇ ਘਰ ‘ਤੇ ਪ੍ਰਸ਼ਾਸਨ ਵੱਲੋਂ ਬੁਲਡੋਜ਼ਰ ਚਲਾ ਦਿੱਤਾ ਗਿਆ ਹੈ।
ਜਿਕਰਯੋਗ ਹੈ ਕਿ ਪ੍ਰਵੇਸ਼ ਸ਼ੁਕਲਾ ਨੂੰ ਕੁਬਰੀ ਪਿੰਡ ਦੇ ਖੈਰਹਵਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਧਾਰਾ 323, 123, 294, 506 ਆਈਪੀਸੀ ਅਤੇ ਐਨਐਸਏ ਤਹਿਤ ਕੇਸ ਦਰਜ ਕਰ ਲਿਆ ਹੈ। ਮੱਧ ਪ੍ਰਦੇਸ਼ ਦੇ ਸਿੱਧੀ ਜ਼ਿਲ੍ਹੇ ਦਾ ਇੱਕ ਵੀਡੀਓ ਵਾਇਰਲ ਹੋਇਆ ਹੈ ਜਿਸ ਵਿੱਚ ਇੱਕ ਵਿਅਕਤੀ ਦੂਜੇ ਆਦਿਵਾਸੀ ਵਿਅਕਤੀ ‘ਤੇ ਪਿਸ਼ਾਬ ਕਰਦਾ ਨਜ਼ਰ ਆ ਰਿਹਾ ਹੈ।