ਬੱਚਿਆਂ ਨਾਲ ਭਰੀ ਬੱਸ

ਜਲੰਧਰ ਦੇ ਪਿੰਡ ਧੀਣਾ ’ਚ ਬੱਚਿਆਂ ਨਾਲ ਭਰੀ ਬੱਸ ਪਲਟੀ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਚੰਡੀਗੜ੍ਹ 01 ਅਗਸਤ 2022: ਜਲੰਧਰ ਦੇ ਪਿੰਡ ਧੀਣਾ ’ਚ ਇੱਕ ਨਿੱਜੀ ਸਕੂਲ ਮਾਨਵ ਸਹਿਯੋਗ ਦੀ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਕੂਲ ਦੀ ਬੱਸ ਖੇਤਾਂ ’ਚ ਪਲਟ ਗਈ। ਜਾਣਕਾਰੀ ਅਨੁਸਾਰ ਇਸ ਬੱਸ ‘ਚ ਇੱਕ ਦਰਜਨ ਦੇ ਕਰੀਬ ਬੱਚੇ ਸਵਾਰ ਸਨ ਜਿਨ੍ਹਾਂ ‘ਚ ਕੁਝ ਬੱਚਿਆਂ ਮਾਮੂਲੀ ਸੱਟਾਂ ਲੱਗੀਆਂ ਹਨ।

ਇਨ੍ਹਾਂ ਜ਼ਖ਼ਮੀ ਬੱਚਿਆਂ ਨੂੰ ਧੀਣਾ ਦੇ ਇਕ ਨਿੱਜੀ ਹਸਪਤਾਲ ’ਚ ਮੁੱਢਲੀ ਡਾਕਟਰੀ ਸਹਾਇਤਾ ਦਿੱਤੀ ਜਾ ਰਹੀ ਹੈ । ਇਸ ਦੌਰਾਨ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ’ਤੇ ਪਹੁੰਚ ਕੇ ਅੱਗੇ ਜਾਂਚ ਸ਼ੁਰੂ ਕਰ ਦਿੱਤੀ ਹੈ |ਰਾਹਤ ਦੀ ਗੱਲ ਹੈ ਕਿ ਇਸ ਹਾਦਸੇ ‘ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਹੈ।

Scroll to Top