July 1, 2024 12:11 am
Jharkhand

ਝਾਰਖੰਡ ਦੇ ਹਜ਼ਾਰੀਬਾਗ ਜ਼ਿਲ੍ਹੇ ‘ਚ ਸਿੱਖ ਸ਼ਰਧਾਲੂਆਂ ਦੀ ਭਰੀ ਬੱਸ ਨਦੀ ‘ਚ ਡਿੱਗੀ, 6 ਜਣਿਆਂ ਦੀ ਮੌਤ

ਚੰਡੀਗੜ੍ਹ 17 ਸਤੰਬਰ 2022: ਝਾਰਖੰਡ ਦੇ ਹਜ਼ਾਰੀਬਾਗ (Hazaribagh) ਜ਼ਿਲ੍ਹੇ ‘ਚ ਅੱਜ ਵੱਡਾ ਹਾਦਸਾ ਵਾਪਰਿਆ ਹੈ | ਗਿਰੀਡੀਹ ਜ਼ਿਲ੍ਹੇ ਤੋਂ ਰਾਂਚੀ ਆ ਰਹੀ ਸਵਾਰੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ ਹੋ ਗਈ | ਇਸ ਹਾਦਸੇ ਵਿਚ 6 ਜਣਿਆਂ ਦੀ ਮੌਤ ਦੀ ਖ਼ਬਰ ਹੈ |ਪ੍ਰਾਪਤ ਜਾਣਕਰੀ ਅਨੁਸਾਰ ਹਜ਼ਾਰੀਬਾਗ ‘ਚ ਸਿਵਾਨੇ ਨਦੀ ਦੇ ਪੁਲ ਨੇੜੇ ਇਕ ਤੇਜ਼ ਮੋੜ ‘ਤੇ ਬੱਸ ਬੇਕਾਬੂ ਹੋ ਕੇ ਨਦੀ ‘ਚ ਜਾ ਡਿੱਗੀ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਦੀ ਟੀਮ ਮੌਕੇ ‘ਤੇ ਪਹੁੰਚੀ ਅਤੇ ਰਾਹਤ ਅਤੇ ਬਚਾਅ ਕੰਮ ਸ਼ੁਰੂ ਕਰ ਦਿੱਤਾ। ਜ਼ਖਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਜਾ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਹਾਦਸਾਗ੍ਰਸਤ ਬੱਸ ‘ਚ ਸਵਾਰ ਸਿੱਖ ਭਾਈਚਾਰੇ ਦੇ ਲੋਕ ਰਾਂਚੀ ਦੇ ਗੁਰਦੁਆਰਾ ਸਾਹਿਬ ‘ਚ ਅਰਦਾਸ ਕੀਰਤਨ ‘ਚ ਸ਼ਾਮਲ ਹੋਣ ਲਈ ਆ ਰਹੇ ਸਨ। ਬੱਸ ਵਿੱਚ ਸਵਾਰ ਸਾਰੇ 52 ਜਣੇ ਸਿੱਖ ਭਾਈਚਾਰੇ ਨਾਲ ਸਬੰਧਤ ਹਨ | ਦੱਸਿਆ ਜਾ ਰਿਹਾ ਹੈ ਕਿ ਮਰਨ ਵਾਲਿਆਂ ਵਿੱਚ ਚਾਰ ਪੁਰਸ਼ ਅਤੇ ਦੋ ਔਰਤਾਂ ਸ਼ਾਮਲ ਹਨ।