July 2, 2024 9:38 pm
Pauri Garhwal

ਉੱਤਰਾਖੰਡ ‘ਚ ਬਰਾਤੀਆਂ ਨਾਲ ਭਰੀ ਬੱਸ ਖੱਡ ‘ਚ ਡਿੱਗੀ, 25 ਜਣਿਆਂ ਦੀ ਮੌਤ

ਚੰਡੀਗੜ੍ਹ 05 ਅਕਤੂਬਰ 2022: ਉੱਤਰਾਖੰਡ (Uttarakhand) ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ, ਪੌੜੀ ਗੜ੍ਹਵਾਲ (Pauri Garhwal) ਜ਼ਿਲ੍ਹੇ ਦੇ ਬੀਰੋਖਾਲ ਇਲਾਕੇ ਵਿੱਚ ਕਰੀਬ 45 ਤੋਂ 50 ਬਰਾਤੀਆਂ ਨਾਲ ਭਰੀ ਬੱਸ ਖੱਡ ਵਿੱਚ ਜਾ ਡਿੱਗੀ । ਇਸ ਬੱਸ ਹਾਦਸੇ ਵਿੱਚ 25 ਜਣਿਆਂ ਦੀ ਮੌਤ ਦੀ ਖ਼ਬਰ ਹੈ । ਪੁਲਿਸ ਅਤੇ SDRF ਨੇ ਬਚਾਅ ਮੁਹਿੰਮ ਚਲਾ ਕੇ 21 ਜਣਿਆਂ ਨੂੰ ਬਚਾਇਆ ਹੈ ਤੇ ਜ਼ਖਮੀਆਂ ਨੂੰ ਨੇੜਲੇ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਉੱਤਰਾਖੰਡ ਦੇ ਡੀਜੀਪੀ ਅਸ਼ੋਕ ਕੁਮਾਰ ਨੇ ਇਸ ਹਾਦਸੇ ਦੀ ਪੁਸ਼ਟੀ ਕੀਤੀ ਹੈ।

ਜਾਣਕਾਰੀ ਮੁਤਾਬਕ ਬਾਰਾਤੀਆਂ ਨਾਲ ਭਰੀ ਬੱਸ ਬੇਕਾਬੂ ਹੋ ਕੇ ਪੂਰਵੀ ਨਯਾਰ ਨਦੀ ਦੀ ਘਾਟੀ ‘ਚ ਜਾ ਡਿੱਗੀ। ਇਹ ਹਾਦਸਾ ਮੰਗਲਵਾਰ ਸ਼ਾਮ 7 ਵਜੇ ਵਾਪਰਿਆ ਹੈ । ਹਾਦਸੇ ਦੀ ਸੂਚਨਾ ਮਿਲਦੇ ਹੀ ਉੱਤਰਾਖੰਡ ਦੇ ਮੁੱਖ ਮੰਤਰੀ ਪੁਸ਼ਕਰ ਸਿੰਘ ਧਾਮੀ ਨੇ ਮੌਕੇ ‘ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਅਤੇ ਤਾਇਨਾਤ ਅਧਿਕਾਰੀਆਂ ਤੋਂ ਹਾਦਸੇ ਬਾਰੇ ਜਾਣਕਾਰੀ ਲਈ। ਇਸ ਦੌਰਾਨ ਮੁੱਖ ਮੰਤਰੀ ਧਾਮੀ ਨੂੰ ਲੋਕਾਂ ਦੇ ਵਿਰੋਧ ਦਾ ਵੀ ਸਾਹਮਣਾ ਕਰਨਾ ਪਿਆ। ਲੋਕਾਂ ਨੇ ਇਲਾਕੇ ਦੀ ਮਾੜੀ ਸੜਕ ਅਤੇ ਸਿਹਤ ਸਹੂਲਤਾਂ ਨੂੰ ਲੈ ਕੇ ਨਾਰਾਜ਼ਗੀ ਜ਼ਾਹਰ ਕੀਤੀ।