ਚੰਡੀਗੜ 25 ਮਈ 2023: ਖੰਨਾ ਵਿਖੇ ਧਾਗਾ ਫੈਕਟਰੀ ਦੀ ਇੱਕ ਬੱਸ ਹਾਦਸਾਗ੍ਰਸਤ ਹੋ ਗਈ ।ਪ੍ਰਾਪਤ ਜਾਣਕਾਰੀ ਅਨੁਸਾਰ ਬੱਸ ‘ਚ 25 ਦੇ ਕਰੀਬ ਔਰਤਾਂ ਸਵਾਰ ਸਨ।ਹਾਦਸੇ ਵਿੱਚ ਕਰੀਬ 15 ਔਰਤਾਂ ਦੇ ਸੱਟਾਂ ਲੱਗੀਆਂ ਹਨ ਅਤੇ ਇਕ ਨੌਜਵਾਨ ਵੀ ਗੰਭੀਰ ਜ਼ਖ਼ਮੀ ਹੋਇਆ ਹੈ। ਦੱਸਿਆ ਜਾ ਰਿਹਾ ਹੈ ਕਿ ਬੱਸ ਨੂੰ ਪਿੱਛੇ ਤੋਂ ਇਕ ਟਰੱਕ ਨੇ ਟੱਕਰ ਮਾਰੀ। ਵੱਡਾ ਬਚਾਅ ਇਹ ਰਿਹਾ ਕਿ ਜਦੋਂ ਹਾਦਸਾ ਹੋਇਆ ਤਾਂ ਬੱਸ ਪੁਲ ਦੇ ਉੱਪਰ ਸੀ। ਬੱਸ ਡਰਾਈਵਰ ਨੇ ਮੁਸ਼ਕਲ ਨਾਲ ਬੱਸ ਕੰਟਰੋਲ ਕੀਤੀ। ਇਹ ਪੁਲ ਤੋਂ ਹੇਠਾਂ ਵੀ ਡਿੱਗ ਸਕਦੀ ਸੀ। ਜ਼ਖ਼ਮੀਆਂ ਨੂੰ ਸਰਕਾਰੀ ਹਸਪਤਾਲ ਖੰਨਾ ਦਾਖ਼ਲ ਕਰਵਾਇਆ ਗਿਆ ਹੈ।
ਅਗਸਤ 17, 2025 10:35 ਪੂਃ ਦੁਃ