ਵਿੱਖ ਦੇ ਕਾਰੋਬਾਰੀਆਂ ਨੂੰ ਤਲਾਸ਼ਣ ਲਈ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ ‘ਚ ਕੈਂਪ ਲਾਇਆ

Khooni Majra

ਖਰੜ/ਐੱਸ ਏ ਐੱਸ ਨਗਰ, 27 ਅਕਤੂਬਰ 2023: ਸਥਾਨਕ ਸਰਕਾਰੀ ਬਹੁਤਕਨੀਕੀ ਕਾਲਜ ਖੂਨੀਮਾਜਰਾ (Khooni Majra) ਵਿਖੇ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਮਾਡਲ ਕਰੀਅਰ ਸੈਂਟਰ ਐੱਸ ਏ ਐੱਸ ਨਗਰ ਦੇ ਸਹਿਯੋਗ ਨਾਲ ਪ੍ਰਿੰਸੀਪਲ ਰਾਜੀਵ ਪੁਰੀ ਦੀ ਅਗਵਾਈ ਵਿੱਚ ਸਵੈ-ਰੋਜ਼ਗਾਰ ਜਾਗਰੂਕਤਾ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਸਰਕਾਰੀ ਬਹੁ ਤਕਨੀਕੀ ਕਾਲਜ ਖੂਨੀਮਾਜਰਾ (Khooni Majra) ਦੇ 200 ਦੇ ਕਰੀਬ ਵਿਦਿਆਰਥੀਆਂ ਨੇ ਭਾਗ ਲਿਆ ਅਤੇ ਭਵਿੱਖ ਦੇ ਕਾਰੋਬਾਰੀ ਕਿਵੇਂ ਬਣੀਏ, ਸਬੰਧੀ ਵਿਸ਼ਾ ਮਾਹਿਰਾਂ ਨਾਲ ਗੱਲਬਾਤ ਕੀਤੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਕਾਲਜ ਦੇ ਸਿਵਲ ਇੰਜੀਨੀਅਰਿੰਗ ਦੇ ਅਫ਼ਸਰ ਇੰਚਾਰਜ, ਪ੍ਰੋ. ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ ਸਿੱਧੂ ਨੇ ਬਤੌਰ ਮੁੱਖ ਬੁਲਾਰਾ ਵਿਦਿਆਰਥੀਆਂ ਨੂੰ ਸਵੈ ਰੋਜ਼ਗਾਰ ਪ੍ਰਤੀ ਪ੍ਰੇਰਿਤ ਕਰਦਿਆ ਆਪਣੇ ਤਜਰਬੇ ਸਾਂਝੇ ਕੀਤੇ ਅਤੇ ਸਫ਼ਲ ਕਾਰੋਬਾਰੀ, ਜਿਹਨਾਂ ਨੇ ਛੋਟੇ ਪੱਧਰ ਤੋਂ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ, ਦੀਆਂ ਉਦਾਹਰਣਾਂ ਦੇ ਕੇ ਉਤਸ਼ਾਹਿਤ ਕੀਤਾ।

ਕਾਲਜ ਦੇ ਮਾਡਰਨ ਆਫਿਸ ਵਿਭਾਗ ਦੇ ਮੁਖੀ ਪ੍ਰਵੀਨ ਕੌਰ ਨੇ ਆਏ ਹੋਏ ਮਹਿਮਾਨਾਂ ਦਾ ਸਵਾਗਤ ਕੀਤਾ। ਅਨੂਸੂਚਿਤ ਜਾਤੀ ਕਾਰਪੋਰੇਸ਼ਨ ਦੇ ਨੁਮਾਇੰਦੇ ਲਖਮੀਰ ਸਿੰਘ ਨੇ ਅਨੂਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਬਸੀਡਾਇਜ਼ਡ ਲੋਨ ਸਕੀਮਾਂ ਤੋਂ ਜਾਣੂ ਕਰਵਾਇਆ।ਜ਼ਿਲ੍ਹਾ ਇੰਡਸਟਰੀ ਵਿਭਾਗ ਦੇ ਕਿਰਨਪ੍ਰੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ, ਪ੍ਰੋਜੈਕਟ ਰਿਪੋਰਟ ਕਿਵੇਂ ਤਿਆਰ ਕਰੀਏ ਅਤੇ ਸਰਕਾਰ ਦੀਆ ਅਸਾਨ ਲੋਨ ਸਕੀਮਾਂ ਤੋਂ ਜਾਣੂ ਕਰਵਾਇਆ।

ਇਸ ਮੌਕੇ ਮੱਛੀ ਪਾਲਣ ਵਿਭਾਗ ਦੀ ਜਗਦੀਪ ਕੌਰ, ਕਾਲਜ ਦੇ ਸੀਨੀਅਰ ਲੈਕਚਰਾਰ ਪਰਮਿੰਦਰ ਸਿੰਘ ਸੈਣੀ, ਮੈਡਮ ਅਮਨਦੀਪ ਕੌਰ ਨੇ ਵਿਦਿਆਰਥੀਆਂ ਨੂੰ ਕਮਿਊਨੀਕੇਸ਼ਨ ਸਕਿੱਲਜ਼ ਦੀ ਸਫ਼ਲ ਕਾਰੋਬਾਰੀ ਬਣਨ ਵਿੱਚ ਮਹੱਤਤਾ ਉੱਪਰ ਚਾਨਣਾ ਪਾਇਆ।

ਰੋਜ਼ਗਾਰ ਦਫਤਰ ਦੇ ਕੌਂਸਲਰ ਨੇ ਵਿਦਿਆਰਥੀਆਂ ਨੂੰ ਆਪਨਾ ਹੁਨਰ ਪਹਿਚਾਣ ਕੇ ਨਵੀਂ ਸ਼ੁਰੂਆਤ ਕਰਨ ਲਈ ਪ੍ਰੇਰਿਤ ਕੀਤਾ। ਪ੍ਰੋ ਗੁਰਬਖਸ਼ੀਸ਼ ਸਿੰਘ ਅਨਟਾਲ ਨੇ ਕਿਹਾ ਕਿ ਇਸ ਕੈਂਪ ਦਾ ਮਕਸਦ ਵਿਦਿਆਰਥੀਆਂ ਵਿੱਚ ਸਵੈ ਰੋਜ਼ਗਾਰ ਦੀਆਂ ਸੰਭਾਵਨਾਵਾਂ ਤਲਾਸ਼ ਕੇ ਉਹਨਾਂ ਨੂੰ ਵਿੱਤੀ ਅਤੇ ਤਕਨੀਕੀ ਸਹਾਇਤਾ ਪ੍ਰਦਾਨ ਕਰਨਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।