July 1, 2024 12:52 pm
Human Rights Organization

ਮਨੁੱਖੀ ਅਧਿਕਾਰ ਸੰਗਠਨ ਵੱਲੋਂ ਚੰਡੀਗੜ੍ਹ 17 ਸੈਕਟਰ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢਿਆ ਜਾਵੇਗਾ ਕੈਂਡਲ ਮਾਰਚ

ਚੰਡੀਗੜ੍ਹ 27 ਸਤੰਬਰ 2022: ਹਿਊਮਨ ਰਾਈਟਸ ਸੰਸਥਾ (Human Rights Organization) ਵੱਲੋਂ ਜਸਵਿੰਦਰ ਕੌਰ ਸੌਹਲ ਪ੍ਰਧਾਨ ਦੀ ਅਗਵਾਈ ਹੇਠ ਅੱਜ ਚੰਡੀਗੜ੍ਹ (27 ਸਤੰਬਰ) 17 ਸੈਕਟਰ ਵਿਖੇ ਸ਼ਾਮ 6:30 ਵਜੇ ਕੈਂਡਲ ਮਾਰਚ ਰਾਹੀਂ ਬੰਦੀ ਸਿੰਘਾਂ ਦੀ ਰਿਹਾਈ ਦੀ ਅਪੀਲ ਕੀਤੀ ਜਾਵੇਗੀ | ਜਸਵਿੰਦਰ ਕੌਰ ਸੌਹਲ ਪ੍ਰਧਾਨ ਮਨੁੱਖੀ ਅਧਿਕਾਰ ਸੰਗਠਨ ਨੇ ਕਿਹਾ ਕਿ ਮੈਂ ਸਾਰਿਆਂ ਨੂੰ ਬੇਨਤੀ ਕਰਦੀ ਹਾਂ ਕਿ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ ਸਿਰਫ ਸਿੱਖਾਂ ਦਾ ਨਿੱਜੀ ਮੁੱਦਾ ਨਹੀਂ ਹੈ, ਇਹ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ |

ਇਸ ਲਈ ਸਾਨੂੰ ਸਾਰਿਆਂ ਨੂੰ ਜਾਤ-ਪਾਤ ਤੋਂ ਉੱਪਰ ਉੱਠ ਕੇ ਮਨੁੱਖਤਾ ਦੇ ਧਰਮ ਨੂੰ ਅਪਣਾਉਣਾ ਚਾਹੀਦਾ ਹੈ ਅਤੇ ਅੱਜ ਸਭ ਨੂੰ ਇੱਕ ਆਵਾਜ਼ ਬਣ ਕੇ ਮਨੁੱਖਤਾ ਲਈ ਅਪੀਲ ਕਰਨੀ ਚਾਹੀਦੀ ਹੈ ਕਿ ਜਿਹੜੇ ਵੀਰਾਂ ਨੂੰ ਕਾਨੂੰਨ ਨੇ ਸਜ਼ਾਵਾਂ ਦਿੱਤੀਆਂ ਸਨ, ਉਹ ਪੂਰੀਆਂ ਕਰ ਚੁੱਕੇ ਹਨ | ਉਸ ਨੂੰ ਦੋ-ਦੋ ਵਾਰੀ ਪੂਰੀਆਂ ਕਰ ਚੁੱਕੇ ਹਨ ਉਨ੍ਹਾਂ ਨੂੰ ਰਿਹਾਅ ਕੀਤਾ ਜਾਵੇ | ਭਾਰਤੀ ਸੰਵਿਧਾਨ ਅਨੁਸਾਰ ਜਦੋਂ ਕਿਸੇ ਦੀ ਸਜ਼ਾ ਪੂਰੀ ਹੋ ਜਾਂਦੀ ਹੈ ਤਾਂ ਰਿਹਾਈ ਉਸ ਦਾ ਮਨੁੱਖੀ ਅਧਿਕਾਰ ਹੈ |