Site icon TheUnmute.com

ਜਗਰਾਉਂ ਵਿਖੇ ਪੁੱਲ ਤੋਂ ਹੇਠਾਂ ਡਿੱਗੀ ਕਾਰ, ਪੰਜ ਦੋਸਤਾਂ ‘ਚੋਂ ਇੱਕ ਦੀ ਮੌਤ, ਤਿੰਨ ਦੀ ਹਾਲਤ ਗੰਭੀਰ

ਚੰਡੀਗੜ੍ਹ, 09 ਅਕਤੂਬਰ 2023: ਲੁਧਿਆਣਾ ਦੇ ਕਸਬਾ ਜਗਰਾਉਂ (Jagraon) ਵਿੱਚ ਦੇਰ ਰਾਤ ਸੜਕ ਹਾਦਸੇ ਵਿੱਚ ਪੰਜ ਦੋਸਤਾਂ ਵਿਚੋਂ ਇੱਕ ਦੀ ਮੌਤ ਹੋ ਗਈ। ਜਦਕਿ 4 ਜ਼ਖਮੀ ਹੋ ਗਏ। ਇਹ ਹਾਦਸਾ ਗੋਬਿੰਦ ਕਲੋਨੀ ਡਿਸਪੋਜ਼ਲ ਰੋਡ ‘ਤੇ ਰਾਜਾ ਢਾਬੇ ਦੇ ਸਾਹਮਣੇ ਰਾਤ 12.30 ਵਜੇ ਵਾਪਰਿਆ। ਇੱਥੇ ਇੱਕ ਤੇਜ਼ ਰਫਤਾਰ ਕਾਰ ਕਰੀਬ 25 ਫੁੱਟ ਉੱਚੇ ਪੁਲ ਤੋਂ ਡਿੱਗ ਗਈ।

ਇਹ ਸਾਰੇ ਨੌਜਵਾਨ ਲੁਧਿਆਣਾ ਤੋਂ ਜਗਰਾਉਂ ਆ ਰਹੇ ਸਨ। ਇਸ ਦੌਰਾਨ ਕਾਰ ਬੇਕਾਬੂ ਹੋ ਕੇ ਪੁਲ ਦੀ ਰੇਲਿੰਗ ਨਾਲ ਜਾ ਟਕਰਾਈ ਅਤੇ ਫਿਰ ਪੁੱਲ ਤੋਂ ਹੇਠਾਂ ਡਿੱਗ ਗਈ। ਕਾਰ ‘ਚ ਸਵਾਰ ਅੰਕਿਤ ਲੂਥਰਾ ਨਾਂ ਦੇ ਨੌਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉਸ ਦੇ ਚਾਰ ਦੋਸਤ ਗੰਭੀਰ ਜ਼ਖ਼ਮੀ ਹੋ ਗਏ।

ਰਾਹਗੀਰਾਂ ਨੇ ਕਾਰ ਸਵਾਰ ਨੌਜਵਾਨਾਂ ਨੂੰ ਬਾਹਰ ਕੱਢਿਆ। ਸਾਰੇ ਨੌਜਵਾਨ ਖੂਨ ਨਾਲ ਲੱਥਪੱਥ ਸਨ। ਚਾਰੇ ਜ਼ਖ਼ਮੀਆਂ ਨੂੰ ਜਗਰਾਉਂ (Jagraon) ਦੇ ਕਲਿਆਣੀ ਹਸਪਤਾਲ ਲਿਜਾਇਆ ਗਿਆ, ਜਿੱਥੋਂ ਤਿੰਨ ਨੌਜਵਾਨਾਂ ਨੂੰ ਲੁਧਿਆਣਾ ਡੀ.ਐਮ.ਸੀ. ਤਿੰਨ ਜ਼ਖ਼ਮੀਆਂ ਦੀ ਪਛਾਣ ਜਤਿਨ ਬਾਂਸਲ, ਰਿੰਕਲ ਅਰੋੜਾ ਅਤੇ ਪੰਕਜ ਬਾਂਸਲ ਵਜੋਂ ਹੋਈ ਹੈ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਮੁਤਾਬਕ ਉਹ ਇਲਾਕੇ ਦੇ ਸੀਸੀਟੀਵੀ ਵੀ ਚੈੱਕ ਕਰਨਗੇ ਤਾਂ ਜੋ ਹਾਦਸੇ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇ। ਫਿਲਹਾਲ ਮ੍ਰਿਤਕ ਅੰਕਿਤ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ।

Exit mobile version