ਚੰਡੀਗੜ੍ਹ, 23 ਅਗਸਤ 2024: ਲੁਧਿਆਣਾ (Ludhiana) ਦੇ ਡਾਬਾ ਇਲਾਕੇ ‘ਚ ਘਰ ਦੇ ਬਾਹਰ ਖੇਡ ਰਹੇ ਬੱਚੇ ਨੂੰ ਇੱਕ ਕਾਰ ਨੇ ਦਰੜ ਦਿੱਤਾ | ਇਸ ਘਟਨਾ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ | ਇਸ ਤੋਂ ਬਾਅਦ ਕਾਰ ਚਾਲਕ ਫਰਾਰ ਹੋ ਗਿਆ | ਜ਼ਖਮੀ ਬੱਚੇ ਦੀ ਉਮਰ 3 ਤੋਂ 4 ਸਾਲ ਦੱਸੀ ਜਾ ਰਹੀ ਹੈ ਅਤੇ ਉਸਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ |
ਸੂਚਨਾ ਮਿਲਣ ‘ਤੇ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਥਾਣਾ ਡਾਬਾ (Ludhiana) ਦੀ ਪੁਲਿਸ ਨੇ ਸੀਸੀਟੀਵੀ ਫੁਟੇਜ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਕਰ ਰਹੀ ਹੈ | ਡਾਬਾ ਦੇ ਇੰਸਪੈਕਟਰ ਜਸਬੀਰ ਸਿੰਘ ਨੇ ਦੱਸਿਆ ਕਿ ਪੁਲੀਸ ਮੁਲਾਜ਼ਮ ਭੇਜ ਦਿੱਤੇ ਗਏ ਹਨ ਤਾਂ ਜੋ ਘਟਨਾ ਵਾਲੀ ਥਾਂ ਦੀ ਪੜਤਾਲ ਕੀਤੀ ਜਾ ਸਕੇ।