Site icon TheUnmute.com

ਕੌਮੀ ਇਨਸਾਫ ਮੋਰਚੇ ਦੇ 7 ਆਗੂਆਂ ਖ਼ਿਲਾਫ਼ ਮਾਮਲਾ ਦਰਜ, ਅੱਜ ਫਿਰ ਚੰਡੀਗੜ੍ਹ ਵੱਲ ਕੂਚ ਕਰੇਗਾ ਮੋਰਚਾ

Quami Insaf Morcha

ਚੰਡੀਗੜ੍ਹ, 09 ਫਰਵਰੀ 2023: ਬੀਤੇ ਦਿਨ ਚੰਡੀਗੜ੍ਹ-ਮੋਹਾਲੀ ਬਾਰਡਰ ‘ਤੇ ਹੋਈ ਹਿੰਸਾ ਦੇ ਮਾਮਲੇ ਵਿੱਚ ਚੰਡੀਗੜ੍ਹ ਪੁਲਿਸ ਨੇ ਜਗਤਾਰ ਸਿੰਘ ਹਵਾਰਾ ਦੇ ਮੂੰਹ ਬੋਲੇ ਪਿਤਾ ਗੁਰਚਰਨ ਸਿੰਘ, ਬਲਵਿੰਦਰ ਸਿੰਘ ਤੇ ਅਮਰ ਸਿੰਘ ਚਹਿਲ ਸਮੇਤ 7 ਜਣਿਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਿਨ੍ਹਾਂ ਨੂੰ ਅੱਜ ਪੁਲਿਸ ਵਲੋਂ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਕੌਮੀ ਇਨਸਾਫ਼ ਮੋਰਚੇ (Quami Insaf Morcha) ਦੇ ਜੱਥੇ ਵਲੋਂ ਬੁੱਧਵਾਰ ਚੰਡੀਗੜ੍ਹ ਵਿੱਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਬੈਰੀਕੈਡ ਲਗਾ ਕੇ ਰੋਕਣ ਦੀ ਕੋਸ਼ਿਸ ਕੀਤੀ ਤਾਂ ਪੁਲਿਸ ਵਲੋਂ ਵੀ ਲਾਠੀਚਾਰਜ ਕੀਤਾ ਗਿਆ | ਇਸ ਤੋਂ ਬਾਅਦ ਕੁਝ ਵਿਅਕਤੀਆਂ ਵਲੋਂ ਵਲੋਂ ਚੰਡੀਗੜ੍ਹ ਪੁਲਿਸ ਦੇ ਵਾਹਨਾਂ ਨਾਲ ਭੰਨਤੋੜ ਕੀਤੀ |

ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਕਤਲ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਇਹ ਲੋਕ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰ ਰਹੇ ਸਨ। ਹਿੰਸਾ ਵਿੱਚ ਚੰਡੀਗੜ੍ਹ ਪੁਲਿਸ ਦੇ 13 ਮੁਲਾਜ਼ਮ ਜ਼ਖ਼ਮੀ ਹੋਏ ਸਨ। ਜਿਸ ਤੋਂ ਬਾਅਦ ਪੁਲਿਸ ਨੇ ਸੈਕਟਰ 36 ਥਾਣੇ ਵਿੱਚ ਮਾਮਲਾ ਦਰਜ ਕਰ ਲਿਆ ਹੈ। ਦੱਸ ਦੇਈਏ ਕਿ ਸਿੰਘੂ ਸਰਹੱਦ ਦੀ ਤਰਜ਼ ‘ਤੇ ਬੀਤੀ 7 ਜਨਵਰੀ ਤੋਂ ਗੁਰਦੁਆਰਾ ਅੰਬ ਸਾਹਿਬ ਨੇੜੇ ਕੌਮੀ ਇਨਸਾਫ਼ ਮੋਰਚਾ ਦਾ ‘ਪੱਕਾ ਮੋਰਚਾ’ ਲਾਇਆ ਹੋਇਆ ਹੈ।

ਦੂਜੇ ਪਾਸੇ ਕੌਮੀ ਇਨਸਾਫ਼ ਮੋਰਚਾ (Quami Insaf Morcha) ਨੇ ਐਲਾਨ ਕੀਤਾ ਹੈ ਕਿ ਉਹ ਅੱਜ ਫਿਰ ਚੰਡੀਗੜ੍ਹ ਸਥਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਵੱਲ ਮਾਰਚ ਕਰੇਗਾ। ਬੀਤੇ ਬੁੱਧਵਾਰ ਦੀ ਘਟਨਾ ਤੋਂ ਬਾਅਦ ਇਸ ਚੰਡੀਗੜ੍ਹ-ਮੋਹਾਲੀ ਸਰਹੱਦ ‘ਤੇ ਬੈਰੀਕੇਡਿੰਗ ਅਤੇ ਵਾਧੂ ਪੁਲਿਸ ਬਲ ਤਾਇਨਾਤ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਐੱਫਆਈਆਰ ਦੀ ਕਾਪੀ ਪੜ੍ਹੋ

Exit mobile version