July 2, 2024 9:53 pm
MP Smriti Irani

ਸੰਸਦ ਮੈਂਬਰ ਸਮ੍ਰਿਤੀ ਇਰਾਨੀ ਬਾਰੇ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਕਾਂਗਰਸੀ ਨੇਤਾ ਖ਼ਿਲਾਫ਼ ਮਾਮਲਾ ਦਰਜ

ਚੰਡੀਗੜ੍ਹ 20 ਦਸੰਬਰ 2022: ਸੋਨਭੱਦਰ ਦੀ ਸਦਰ ਕੋਤਵਾਲੀ ਪੁਲਿਸ ਨੇ ਕਾਂਗਰਸੀ ਨੇਤਾ ਅਜੇ ਰਾਏ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਭਾਜਪਾ ਦੀ ਮਹਿਲਾ ਜ਼ਿਲ੍ਹਾ ਪ੍ਰਧਾਨ ਪੁਸ਼ਪਾ ਸਿੰਘ ਨੇ ਇਸ ਆਗੂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਵਿੱਚ ਕਰਵਾਈ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਜੇ ਰਾਏ (Ajay Rai) ਨੇ ਸੰਸਦ ਮੈਂਬਰ ਸਮ੍ਰਿਤੀ ਇਰਾਨੀ (MP Smriti Irani) ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਕੇ ਔਰਤਾਂ ਦੇ ਸਨਮਾਨ ਨੂੰ ਠੇਸ ਪਹੁੰਚਾਉਣ ਦਾ ਕੰਮ ਕੀਤਾ ਹੈ। ਦੂਜੇ ਪਾਸੇ ਪੁਲਿਸ ਦੀ ਇੱਕ ਟੀਮ ਜਾਂਚ ਲਈ ਵਾਰਾਣਸੀ ਭੇਜੀ ਗਈ ਹੈ।

ਦੱਸ ਦੇਈਏ ਕਿ ਅਜੇ ਰਾਏ (Ajay Rai) ਸੋਮਵਾਰ ਨੂੰ ਜ਼ਿਲੇ ‘ਚ ਭਾਰਤ ਜੋੜੋ ਯਾਤਰਾ ਦੇ ਨਾਲ ਰੌਬਰਟਸਗੰਜ ਪਹੁੰਚੇ ਸਨ। ਇਸ ਦੌਰਾਨ ਉਨ੍ਹਾਂ ਕਿਹਾ ਸੀ ਕਿ ਸਮ੍ਰਿਤੀ ਇਰਾਨੀ ਅਮੇਠੀ ਆਉਂਦੀ ਹੈ ਅਤੇ ਲਟਕੇ ਝਟਕਾ ਦੇ ਕੇ ਚਲੀ ਜਾਂਦੀ ਹੈ। ਇਸ ਬਿਆਨ ਤੋਂ ਬਾਅਦ ਭਾਜਪਾ ਦੀਆਂ ਔਰਤਾਂ ‘ਚ ਨਾਰਾਜ਼ਗੀ ਹੈ। ਸਿਟੀ ਸੀਓ ਰਾਹੁਲ ਪਾਂਡੇ ਨੇ ਦੱਸਿਆ ਕਿ ਭਾਜਪਾ ਦੀ ਮਹਿਲਾ ਜ਼ਿਲ੍ਹਾ ਪ੍ਰਧਾਨ ਪੁਸ਼ਪਾ ਸਿੰਘ ਦੀ ਸ਼ਿਕਾਇਤ ’ਤੇ ਕਾਂਗਰਸੀ ਆਗੂ ਅਜੈ ਰਾਏ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਪੁਲਿਸ ਟੀਮ ਨੂੰ ਵਾਰਾਣਸੀ ਭੇਜ ਦਿੱਤਾ ਗਿਆ ਹੈ।