ਵਿਧਾਇਕ ਪਠਾਨਮਾਜਰਾ ਦੀ ਦੂਜੀ ਪਤਨੀ ਖ਼ਿਲਾਫ IT ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ

ਸਜ਼ਾ

ਚੰਡੀਗੜ੍ਹ 09 ਸਤੰਬਰ 2022: ਪਟਿਆਲਾ ਜ਼ਿਲ੍ਹੇ ਦੀ ਸਨੌਰ ਵਿਧਾਨ ਸਭਾ ਸੀਟ ਤੋਂ ‘ਆਪ’ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ (Harmeet Singh Pathanmajra) ਦੀ ਦੂਜੀ ਪਤਨੀ ਖ਼ਿਲਾਫ ਕੇਸ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਪ੍ਰੀਤ ਕੌਰ ਖ਼ਿਲਾਫ਼ ਆਈਟੀ ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

ਜਿਕਰਯੋਗ ਹੈ ਕਿ ਪਿਛਲੇ ਦਿਨੀਂ ਵਿਧਾਇਕ ਪਠਾਨਮਾਜਰਾ ਦੀ ਅਸ਼ਲੀਲ ਵੀਡੀਓ ਵਾਇਰਲ ਹੋਈ ਸੀ। ਜਿਸ ‘ਤੇ ਵਿਧਾਇਕ ਨੇ ਕਿਹਾ ਕਿ ਇਹ ਵੀਡੀਓ ਉਸ ਦੀ ਦੂਜੀ ਪਤਨੀ ਨੇ ਬਣਾਈ ਹੈ ਅਤੇ ਉਸ ਨੇ ਇਹ ਵੀਡੀਓ ਵਾਇਰਲ ਕੀਤੀ ਹੈ।

ਜਿਕਰਯੋਗ ਹੈ ਕਿ ਪਠਾਨਮਾਜਰਾ ਦੀ ਦੂਜੀ ਪਤਨੀ ਵੱਲੋਂ ਦਾਇਰ ਪਟੀਸ਼ਨ ‘ਤੇ ਪੰਜਾਬ ਹਰਿਆਣਾ ਹਾਈਕੋਰਟ ਨੇ ਹਰਮੀਤ ਪਠਾਨਮਾਜਰਾ ਅਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ ਦੂਜੀ ਪਤਨੀ ਨੂੰ ਸੁਰੱਖਿਆ ਦੇਣ ਦੇ ਹੁਕਮ ਜਾਰੀ ਕੀਤੇ ਗਏ ਸਨ । ਇਸਦੇ ਨਾਲ ਹੀ ਹਾਈਕੋਰਟ ਨੇ ਸ਼ਿਕਾਇਤ ਦੀ ਸਟੇਟਸ ਰਿਪੋਰਟ ਵੀ ਮੰਗੀ ਸੀ ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।