Site icon TheUnmute.com

ਭ੍ਰਿਸ਼ਟਾਚਾਰ ਮਾਮਲੇ ‘ਚ ਗ੍ਰਿਫਤਾਰ ਸੰਜੇ ਪੋਪਲੀ ਖ਼ਿਲਾਫ ਹੁਣ ਅਸਲਾ ਐਕਟ ਤਹਿਤ ਕੇਸ ਦਰਜ

Sanjay Popli

ਚੰਡੀਗੜ੍ਹ 22 ਜੂਨ 2022: ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਦੇ ਦੋਸ਼ਾਂ ਹੇਠ ਗ੍ਰਿਫਤਾਰ ਕੀਤੇ IAS ਅਧਿਕਾਰੀ ਸੰਜੇ ਪੋਪਲੀ (Sanjay Popli) ਖਿਲਾਫ ਇਕ ਹੋਰ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਪਾਤ ਜਾਣਕਾਰੀ ਅਨੁਸਾਰ ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਨੇ ਤਲਾਸ਼ੀ ਦੌਰਾਨ ਉਸ ਦੇ ਘਰ ਵਿੱਚੋਂ 73 ਗੋਲੀਆਂ (7.65 ਬੋਰ ਦੀਆਂ 41, .22 ਬੋਰ ਦੀਆਂ 30 ਅਤੇ 32 ਬੋਰ ਦੀਆਂ ਦੋ) ਬਰਾਮਦ ਕੀਤੀ ਗਈਆਂ ਹਨ। ਇਸਦੇ ਚੱਲਦੇ ਚੰਡੀਗੜ੍ਹ ਦੇ ਸੈਕਟਰ 11 ਥਾਣੇ ਵਿੱਚ ਪੋਪਲੀ ਖਿਲਾਫ ਅਸਲਾ ਐਕਟ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ।

ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਕਿਹਾ ਜਾ ਰਿਹਾ ਹੈ ਕਿ ਪੋਪਲੀ ਕੋਲ ਕੋਈ ਵੀ ਲਾਇਸੈਂਸਸ਼ੁਦਾ ਹਥਿਆਰ ਨਹੀਂ ਹੈ।ਵਿਜੀਲੈਂਸ ਅਧਿਕਾਰੀਆਂ ਦੇ ਅਨੁਸਾਰ ਦੋਵਾਂ ਖ਼ਿਲਾਫ਼ ਠੇਕੇਦਾਰ ਕੋਲੋਂ ਰਿਸ਼ਵਤ ਲੈਣ ਦੇ ਦੋਸ਼ ਹਨ। ਦੱਸਿਆ ਜਾ ਰਿਹਾ ਹੈ ਕਿ ਠੇਕੇਦਾਰ ਨੇ ਰਿਕਾਰਡਿੰਗ ਸਮੇਤ ਦਾਇਰ ਕੀਤੀ ਸ਼ਿਕਾਇਤ ‘ਚ ਕਿਹਾ ਗਿਆ ਸੀ ਕਿ ਉਸ ਤੋਂ 1 ਫੀਸਦੀ ਕਮਿਸ਼ਨ ਮੰਗਿਆ ਗਿਆ ਸੀ।

Exit mobile version