Sultanpur Lodhi

ਸੁਲਤਾਨਪੁਰ ਲੋਧੀ ਦੇ ਸਾਬਕਾ SHO ਸਰਬਜੀਤ ਸਿੰਘ ਖ਼ਿਲਾਫ਼ ਰਿਸ਼ਵਤਖੋਰੀ ਦਾ ਮਾਮਲਾ ਦਰਜ

ਚੰਡੀਗੜ੍ਹ, 30 ਜੂਨ 2023: ਪੰਜਾਬ ਦੇ ਕਪੂਰਥਲਾ ਜ਼ਿਲ੍ਹੇ ਦੀ ਸੁਲਤਾਨਪੁਰ ਲੋਧੀ (Sultanpur Lodhi) ਤਹਿਸੀਲ ਦੇ ਥਾਣੇ ਵਿੱਚ ਤਾਇਨਾਤ ਸੇਵਾਮੁਕਤ ਸਟੇਸ਼ਨ ਇੰਚਾਰਜ ਖ਼ਿਲਾਫ਼ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਦੋਸ਼ ਹੈ ਕਿ ਉਕਤ ਪੁਲਿਸ ਅਧਿਕਾਰੀ ਨੇ ਦਸਤਾਵੇਜ਼ਾਂ ਨਾਲ ਛੇੜਛਾੜ ਕਰਕੇ ਦੋਸ਼ੀ ਨੂੰ ਬੇਕਸੂਰ ਸਾਬਤ ਕਰ ਕੇ ਬਰੀ ਕਰ ਦਿੱਤਾ। ਮੁਲਜ਼ਮ ਸਰਬਜੀਤ ਸਿੰਘ ਖ਼ਿਲਾਫ਼ ਥਾਣਾ ਸੁਲਤਾਨਪੁਰ ਲੋਧੀ ਵਿੱਚ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਬਲਵਿੰਦਰ ਸਿੰਘ ਨੂੰ ਬਰੀ ਕਰ ਦਿੱਤਾ ਗਿਆ ਹੈ। ਮੁਲਜ਼ਮ ਬਲਵਿੰਦਰ ਸਿੰਘ ਇਸ ਸਮੇਂ ਅਮਰੀਕਾ ਵਿੱਚ ਹੈ ਅਤੇ ਸਾਬਕਾ ਇੰਸਪੈਕਟਰ ਸਰਬਜੀਤ ਸਿੰਘ ਨੂੰ ਵੀ ਗ੍ਰਿਫ਼ਤਾਰ ਕੀਤਾ ਜਾਣਾ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਅਕਤੂਬਰ 2018 ਵਿੱਚ ਸੁਲਤਾਨਪੁਰ ਲੋਧੀ (Sultanpur Lodhi) ਥਾਣੇ ਵਿੱਚ ਅਮਰੀਕਾ ਭੇਜਣ ਦੇ ਨਾਂ ’ਤੇ 10.5 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਦਰਜ ਹੋਇਆ ਸੀ। ਸ਼ਿਕਾਇਤਕਰਤਾ ਹਾਕਮ ਸਿੰਘ ਵਾਸੀ ਸ਼ਾਹਜਹਾਨਪੁਰ ਨੇ ਬਲਵਿੰਦਰ ਸਿੰਘ ਵਾਸੀ ਗਿੱਦੜਪਿੰਡੀ ਅਤੇ ਉਸਮਾਨ ਬਿਨ ਅਬਦੁੱਲਾ ਉਰਫ਼ ਗਨੀ ਵਾਸੀ ਹੈਦਰਾਬਾਦ ਖ਼ਿਲਾਫ਼ ਪੰਜਾਬ ਟਰੈਵਲਜ਼ ਪ੍ਰੋਫੈਸ਼ਨਲ ਰੈਗੂਲੇਸ਼ਨ-2014 ਐਕਟ ਤਹਿਤ ਕੇਸ ਦਰਜ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਉਸ ਸਮੇਂ ਇੰਸਪੈਕਟਰ ਸਰਬਜੀਤ ਸਿੰਘ ਸੁਲਤਾਨਪੁਰ ਲੋਧੀ ‘ਚ ਬਤੌਰ ਐੱਸ.ਐੱਚ.ਓ. ਤਾਇਨਾਤ ਸਨ |

ਹਾਕਮ ਸਿੰਘ ਨੇ ਦੋਸ਼ ਲਾਇਆ ਕਿ ਐੱਸਐੱਚਓ ਸਰਬਜੀਤ ਸਿੰਘ ਨੇ ਬਲਵਿੰਦਰ ਸਿੰਘ ਦੇ ਪਰਿਵਾਰ ਤੋਂ ਰਿਸ਼ਵਤ ਲੈ ਕੇ ਹੀ ਉਸ ਨੂੰ ਬੇਕਸੂਰ ਕਰਾਰ ਦਿੱਤਾ ਹੈ। ਇਸ ਸਮੇਂ ਬਲਵਿੰਦਰ ਸਿੰਘ ਵਿਦੇਸ਼ ਅਮਰੀਕਾ ਵਿੱਚ ਹੈ। ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਐੱਸਐੱਸਪੀ ਕਪੂਰਥਲਾ ਨੇ ਡੀਐੱਸਪੀ ਸੁਲਤਾਨਪੁਰ ਲੋਧੀ ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਡੀਏ ਲੀਗਲ ਦੀ ਸਲਾਹ ਤੋਂ ਬਾਅਦ ਸਾਬਕਾ ਐਸਐਚਓ ਸਰਬਜੀਤ ਸਿੰਘ ਖ਼ਿਲਾਫ਼ 7 ਪੀਸੀ ਐਕਟ ਅਤੇ ਬਲਵਿੰਦਰ ਸਿੰਘ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ।

ਐਸਐਚਓ ਸੁਲਤਾਨਪੁਰ ਲੋਧੀ ਖੁਸ਼ਪ੍ਰੀਤ ਸਿੰਘ ਨੇ ਦੱਸਿਆ ਕਿ ਸੇਵਾਮੁਕਤ ਇੰਸਪੈਕਟਰ ਸਰਬਜੀਤ ਸਿੰਘ ਖ਼ਿਲਾਫ਼ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਗਿਆ ਹੈ। ਇਸ ਦੇ ਲਈ ਸਰਬਜੀਤ ਸਿੰਘ ਨੇ ਆਰਥਿਕ ਫਾਇਦਾ ਲਿਆ ਹੈ ਜਾਂ ਕਿਸੇ ਹੋਰ ਤਰੀਕੇ ਨਾਲ ਫਾਇਦਾ ਉਠਾਇਆ ਹੈ, ਇਹ ਜਾਂਚ ਵਿੱਚ ਸਾਹਮਣੇ ਆਵੇਗਾ।

Scroll to Top