July 2, 2024 9:32 pm
Mohali

ਮੋਹਾਲੀ ਵਿਖੇ ਥਾਣਾ ਫੇਜ਼ ਅੱਠ ‘ਚ ਵਿਜੇ ਸਿੰਗਲਾ ਖਿਲਾਫ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ

ਚੰਡੀਗੜ੍ਹ 24 ਮਈ 2022: ਪੰਜਾਬ ਦੇ ਸਿਹਤ ਮੰਤਰੀ ਵਿਜੇ ਸਿੰਗਲਾ ਨੂੰ ਭ੍ਰਿਸ਼ਟਾਚਾਰ ਦੇ ਮਾਮਲੇ ‘ਚ ਗ੍ਰਿਫ਼ਤਾਰ ਕਰਕੇ ਥਾਣਾ ਫੇਜ਼ 8 ਮੋਹਾਲੀ (Mohali) ਵਿਖੇ ਲਿਆਂਦਾ ਗਿਆ ਹੈ। ਇਸ ਦੌਰਾਨ ਪੁਲਿਸ ਵਲੋਂ ਵਿਜੇ ਸਿੰਗਲਾ ਦੇ ਖ਼ਿਲਾਫ਼ ਭ੍ਰਿਸ਼ਟਾਚਾਰ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਸਦੇ ਨਾਲ ਹੀ ਪੁਲਿਸ ਵਲੋਂ ਮੀਡੀਆ ਨੂੰ ਫਿਲਹਾਲ ਥਾਣੇ ਦੇ ਅੰਦਰ ਜਾਣ ਤੋਂ ਰੋਕ ਦਿੱਤਾ ਗਿਆ ਹੈ।

ਜਿਕਰਯੋਗ ਹੈ ਕਿ ਸਿੰਗਲਾ ‘ਤੇ 1 ਫ਼ੀਸਦ ਕਮਿਸ਼ਨ ਮੰਗਣ ਦੇ ਦੋਸ਼ ਲੱਗੇ ਹਨ। ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਤੋਂ ਬਾਅਦ ਪੰਜਾਬ ਪੁਲਿਸ ਨੇ ਐੱਫਆਈਆਰ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ।ਵਿਜੇ ਸਿੰਗਲਾ ‘ਤੇ ਅਧਿਕਾਰੀਆਂ ਤੋਂ ਠੇਕੇ ‘ਤੇ 1% ਕਮਿਸ਼ਨ ਦੀ ਮੰਗ ਕਰਨ ਦੇ ਦੋਸ਼ ਲੱਗੇ ਸਨ, ਜਿਸ ਸਬੰਧੀ ਸ਼ਿਕਾਇਤ ਮਿਲਣ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਕਾਰਵਾਈ ਕੀਤੀ।