ਗੁਟਕਾ ਸਾਹਿਬ

ਪਟਿਆਲਾ ਨੇੜੇ ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ ਆਇਆ ਸਾਹਮਣੇ

ਪਟਿਆਲਾ 16 ਮਈ 2022: ਸੂਬੇ ‘ਚ ਇਕ ਵਾਰ ਫਿਰ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਮਾਮਲਾ ਪਟਿਆਲਾ ਜ਼ਿਲ੍ਹੇ ਦੇ ਨੇੜਲੇ ਪਿੰਡ ਕਰਹਾਲੀ ਸਾਹਿਬ ਦੇ ਇਤਿਹਾਸਿਕ ਗੁਰਦੁਆਰਾ ਪਾਤਸ਼ਾਹੀ ਛੇਵੀਂ ਤੇ ਪਾਤਸ਼ਾਹੀ ਨੌਵੀਂ ਦੇ ਕੋਲ ਦੀ ਲੰਘਦੇ ਸੂਏ ਦੇ ਪੁਲ ਹੇਠੋਂ ਗੁਟਕਾ ਸਾਹਿਬ ਤੇ ਕਕਾਰਾਂ ਦੀ ਬੇਅਦਬੀ ਹੋਣ ਦੀ ਘਟਨਾ ਸਾਹਮਣੇ ਆਈ ਹੈ | ਇਸ ਦੌਰਾਨ ਇਕ ਸੁਏ ਵਿੱਚੋਂ ਸ੍ਰੀ ਗੁਟਕਾ ਸਾਹਿਬ ਦੇ ਅੰਗ, ਤੇ ਨਾਲ ਦੋ ਸ੍ਰੀ ਸਾਹਿਬ,ਅਤੇ ਦੋ ਕੜੇ ਮਿਲਣ ਤੋਂ ਬਾਅਦ ਪ੍ਰਸ਼ਾਸਨਿਕ ਅਧਿਕਾਰੀ ਪੁਲਸ ਦੀ ਟੀਮ ਮੌਕੇ ਤੇ ਪਹੁੰਚੀ |

ਜਿਸ ਨਾਲ ਇਲਾਕੇ ਵਿਚ ਰੋਸ ਦੀ ਲਹਿਰ ਫੈਲ ਗਈ।ਇਸ ਘਟਨਾ ਦਾ ਪਤਾ ਲੱਗਣ ‘ਤੇ ਪਿੰਡ ਵਾਸੀਆਂ ਵਲੋਂ ਪੁਲਿਸ ਨੂੰ ਇਤਲਾਹ ਦੇਣ ਉਪਰੰਤ ਗੁਟਕਾ ਸਾਹਿਬ ਤੇ ਕਕਾਰਾਂ ਨੂੰ ਅਰਦਾਸ ਕਰਨ ਉਪਰੰਤ ਗੁਰਦੁਆਰਾ ਸਾਹਿਬ ਵਿਖੇ ਲਿਆਂਦਾ ਗਿਆ। ਘਟਨਾ ਦਾ ਪਤਾ ਲੱਗਣ ‘ਤੇ ਪੁਲਿਸ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਕੇ ਘਟਨਾ ਵਾਲੀ ਥਾਂ ਦਾ ਜਾਇਜ਼ਾ ਲਿਆ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ।

Scroll to Top