ਚੰਡੀਗੜ੍ਹ, 18 ਜੁਲਾਈ 2024: ਪਟਨਾ (Patna) ‘ਚ ਆਰਕੈਸਟਰਾ ਡਾਂਸਰ ਨਾਲ ਕਥਿਤ ਸਮੂਹਿਕ ਬਲਾਤਕਾਰ ਦਾ ਮਾਮਲਾ ਸਾਹਮਣੇ ਆਇਆ ਹੈ। ਪੀੜਤਾ ਨੇ ਦੋਸਝ ਲਾਇਆ ਹੈ ਕਿ 6 ਜਣਿਆਂ ਨੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਪੀੜਤਾ ਨੇ ਇਸਦੀ ਪੁਲਿਸ ਨੂੰ ਲਿਖਤੀ ਸ਼ਿਕਾਇਤ ਦਿੱਤੀ | ਪੁਲਿਸ ਨੇ ਇਸ ਮਾਮਲੇ ‘ਚ ਦੋ ਨੌਜਵਾਨਾਂ ਨੂੰ ਹਿਰਾਸਤ ‘ਚ ਲੈ ਲਿਆ ਹੈ।
ਪੀੜਤਾ ਮੁਤਾਬਕ ਕੁਝ ਨੌਜਵਾਨਾਂ ਨੇ ਉਸ ਨੂੰ ਕਿਸੇ ਪ੍ਰੋਗਰਾਮ ਲਈ ਗੈਸਟ ਹਾਊਸ ‘ਚ ਬੁਲਾਇਆ ਸੀ, ਜਿੱਥੇ ਸਾਰਿਆਂ ਨੇ ਉਸ ਨਾਲ ਸਮੂਹਿਕ ਬਲਾਤਕਾਰ ਕੀਤਾ। ਪੀੜਤਾ ਨੇ ਦੋਸ਼ ਲਾਇਆ ਕਿ ਉਸ ਨੂੰ ਜ਼ਬਰਦਸਤੀ ਸ਼ਰਾਬ ਪੀਣ ਦੀ ਕੋਸ਼ਿਸ਼ ਵੀ ਕੀਤੀਗਈ । ਜਦੋਂ ਉਸ ਨੇ ਵਿਰੋਧ ਕੀਤਾ ਤਾਂ ਉਸ ਦੀ ਵੀ ਕੁੱਟਮਾਰ ਕੀਤੀ । ਮਿਲੀ ਜਾਣਕਾਰੀ ਮੁਤਾਬਕ ਪੀੜਤਾ ਲੁਧਿਆਣਾ ਦੀ ਰਹਿਣ ਵਾਲੀ ਹੈ ਅਤੇ ਪਟਨਾ ‘ਚ ਕਿਰਾਏ ‘ਤੇ ਰਹਿੰਦਾ ਹੈ | ਦੂਜੇ ਪਾਸੇ ਮੁਲਜ਼ਮਾਂ ਦਾ ਕਹਿਣਾ ਹੈ ਕਿ ਅਦਾਇਗੀ ਨੂੰ ਲੈ ਕੇ ਝਗੜਾ ਹੋਇਆ ਸੀ। ਫਿਲਹਾਲ ਪੁਲਿਸ ਹਰ ਪਹਿਲੂ ਤੋਂ ਮਾਮਲੇ ਦੀ ਜਾਂਚ ਕਰ ਰਹੀ ਹੈ।