ਪਟਿਆਲਾ ‘ਚ ਗੈਸ ਲੀਕ ਦਾ ਮਾਮਲਾ ਆਇਆ ਸਾਹਮਣੇ, ਕਈ ਜਣਿਆਂ ਨੂੰ ਹਸਪਤਾਲ ‘ਚ ਕਰਵਾਇਆ ਦਾਖਲ

Gas leak

ਪਟਿਆਲਾ, 10 ਮਈ 2024: ਪਟਿਆਲਾ-ਰਾਜਪੁਰਾ ਰੋਡ ‘ਤੇ ਪੈਂਦੇ ਪਿੰਡ ਗੰਡੀਆ, ਪਧਾਮਾ ਨੇੜੇ ਸ਼ਿਵਮ ਕੋਲਡ ਸਟੋਰ ਵਿਖੇ ਅੱਜ ਬੀਤੀ ਰਾਤ 8 ਵਜੇ ਦੇ ਕਰੀਬ ਅਮੋਨੀਆ ਗੈਸ ਲੀਕ (Gas leak) ਹੋਣ ਦੀ ਘਟਨਾ ਸਬੰਧੀ ਫਾਇਰ ਵਿਭਾਗ ਰਾਜਪੁਰਾ ਨੂੰ ਸ਼ਿਕਾਇਤ ਮਿਲੀ, ਜਿਸ ਤੋਂ ਬਾਅਦ ਫਾਇਰ ਵਿਭਾਗ ਰਾਜਪੁਰਾ ਦੇ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਰਾਹਤ ਕਾਰਜ ਸ਼ੁਰੂ ਕਰ ਦਿੱਤੇ |

ਜ਼ਿਆਦਾ ਗੈਸ ਲੀਕ (Gas leak) ਹੋਣ ਕਾਰਨ ਫਾਇਰ ਵਿਭਾਗ ਦੇ ਕਰਮਚਾਰੀ ਵੀ ਪ੍ਰਭਾਵਿਤ ਹੋ ਗਏ। ਜਿਨ੍ਹਾਂ ਨੂੰ ਤੁਰੰਤ ਰਾਜਪੁਰਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ, ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਲੋਕ ਸਭਾ ਉਮੀਦਵਾਰ ਅਤੇ ਰਾਜਪੁਰਾ ‘ਚ ਆਪਣੀਆਂ ਚੋਣ ਬੈਠਕਾਂ ਨੂੰ ਸੰਬੋਧਨ ਕਰ ਰਹੇ ਪੰਜਾਬ ਦੇ ਸਿਹਤ ਮੰਤਰੀ ਡਾ: ਬਲਬੀਰ ਸਿੰਘ ਵੀ ਮੌਕੇ ‘ਤੇ ਪਹੁੰਚੇ ਅਤੇ ਜਾਣਕਾਰੀ ਸਾਂਝੀ ਕਰਦੇ ਹੋਏ ਦੱਸਿਆ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਸਥਿਤੀ ਹੁਣ ਆਮ ਵਾਂਗ ਹੈ |

ਰਾਜਪੁਰਾ ਦੇ ਸਰਕਾਰੀ ਹਸਪਤਾਲ ਅਤੇ ਪਟਿਆਲਾ ਦੇ ਸਰਕਾਰੀ ਹਸਪਤਾਲ ਨੂੰ ਅਲਰਟ ‘ਤੇ ਰੱਖਿਆ ਗਿਆ ਹੈ, ਸਾਰੀਆਂ ਐਂਬੂਲੈਂਸਾਂ ਮੌਕੇ ‘ਤੇ ਪਹੁੰਚ ਗਈਆਂ ਹਨ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਡਿਪਟੀ ਕਮਿਸ਼ਨਰ ਪਟਿਆਲਾ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ ਅਤੇ ਮੌਕੇ ’ਤੇ ਪਹੁੰਚ ਕੇ ਸਥਿਤੀ ਕਾਬੂ ਹੇਠ ਹੈ, ਦੂਜੇ ਪਾਸੇ ਨਗਰ ਕੌਂਸਲ ਰਾਜਪੁਰਾ ਦੇ ਪ੍ਰਧਾਨ ਨਰਿੰਦਰ ਕੁਮਾਰ ਸ਼ਾਸਤਰੀ ਵੀ ਰਾਜਪੁਰਾ ਦੇ ਸਰਕਾਰੀ ਹਸਪਤਾਲ ਪੁੱਜੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।