Site icon TheUnmute.com

ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ‘ਤੇ ਦੇਸ਼ਧ੍ਰੋਹ ਦਾ ਮਾਮਲਾ ਦਰਜ ਹੋਣਾ ਚਾਹੀਦਾ ਹੈ: CM ਭਗਵੰਤ ਮਾਨ

Skill Development Camp

ਚੰਡੀਗੜ੍ਹ, 30 ਜਨਵਰੀ 2024: ਚੰਡੀਗੜ੍ਹ ‘ਚ ਹੋਈਆਂ ਮੇਅਰ ਚੋਣਾਂ ਦੇ ਨਤੀਜਿਆਂ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਭਾਜਪਾ ‘ਤੇ ਭੜਕ ਗਏ। ਸੀ.ਐਮ ਭਗਵੰਤ ਮਾਨ ਨੇ ਪੰਜਾਬ ਭਵਨ ਤੋਂ ਪ੍ਰੈੱਸ ਕਾਨਫਰੰਸ ਕਰਦੇ ਹੋਏ ਭਾਜਪਾ ‘ਤੇ ਮੇਅਰ ਚੋਣਾਂ ‘ਚ ਲੁੱਟ-ਖਸੁੱਟ ਕਰਨ ਦੇ ਦੋਸ਼ ਲਾਏ ਹਨ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਇਹ 26 ਵੋਟਾਂ ਦੀ ਗਿਣਤੀ ਵਿੱਚ ਘਪਲਾ ਕਰ ਸਕਦੇ ਹਨ ਤਾਂ 90 ਕਰੋੜ ਵੋਟਾਂ ਦੀ ਗਿਣਤੀ ਕਿਵੇਂ ਹੋਵੇਗੀ।

ਸੀਐਮ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਨੇ 26 ਜਨਵਰੀ ਨੂੰ ਗਣਤੰਤਰ ਦਿਵਸ ਮਨਾਇਆ ਅਤੇ ਅੱਜ ਉਸੇ ਸੰਵਿਧਾਨ ਨੂੰ ਤੋੜਿਆ-ਮਰੋੜਿਆ ਗਿਆ ਹੈ। ਚੰਡੀਗੜ੍ਹ ਦੀਆਂ ਚੋਣਾਂ ਲੁੱਟੀਆਂ ਗਈਆਂ ਹਨ। ਸੀਐਮ ਮਾਨ ਨੇ ਕਿਹਾ ਕਿ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਅਸਲ ਵਿੱਚ ਭਾਜਪਾ ਦੇ ਘੱਟ ਗਿਣਤੀ ਵਿੰਗ ਦੇ ਮੁਖੀ ਹਨ। ਪਹਿਲਾਂ ਹੀ ਪ੍ਰੀਜ਼ਾਈਡਿੰਗ ਅਫ਼ਸਰ 40 ਮਿੰਟ ਲੇਟ ਆਏ ਕਿਉਂਕਿ ਉਹ ਉੱਪਰੋਂ ਆਉਣ ਵਾਲੇ ਨਿਰਦੇਸ਼ਾਂ ਦੀ ਪਾਲਣਾ ਕਰ ਰਹੇ ਸਨ। ਭਗਵੰਤ ਮਾਨ ਨੇ ਕਿਹਾ ਕਿ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ‘ਤੇ ਦੇਸ਼ਧ੍ਰੋਹ ਦਾ ਮਾਮਲਾ ਦਰਜ ਹੋਣਾ ਚਾਹੀਦਾ ਹੈ। ਉਨ੍ਹਾਂ ਨੇ ਸੰਵਿਧਾਨ ਦਾ ਕਤਲ ਕੀਤਾ ਹੈ। ਇਹ ਅਧਿਕਾਰੀ ਏਜੰਟਾਂ ਤੋਂ ਬਿਨਾਂ ਗਿਣਤੀ ਕਿਵੇਂ ਕਰ ਸਕਦਾ ਹੈ ?

ਸੀਐਮ ਮਾਨ (CM Bhagwant Mann) ਨੇ ਕਿਹਾ ਕਿ ਚੰਡੀਗੜ੍ਹ ਚੋਣਾਂ ਵਿੱਚ 15 ਕੌਂਸਲਰ ਭਾਜਪਾ ਦੇ ਸਨ। ਜਦੋਂ ਕਿ ਕਾਂਗਰਸ ਨੂੰ 8 ਅਤੇ ਆਮ ਆਦਮੀ ਪਾਰਟੀ ਨੂੰ 12 ਵੋਟਾਂ ਪਈਆਂ ਸਨ। ਪਰ, ਗਿਣਤੀ ਦੌਰਾਨ ਭਾਜਪਾ ਦੀਆਂ ਸਾਰੀਆਂ 16 ਵੋਟਾਂ ਸਹੀ ਸਨ। ਸਾਡੀਆਂ 20 ਵਿੱਚੋਂ 8 ਵੋਟਾਂ ਰੱਦ ਹੋ ਗਈਆਂ। ਹੈਰਾਨੀ ਦੀ ਗੱਲ ਹੈ ਕਿ ਸਾਡੇ ਕੌਂਸਲਰਾਂ ਨੂੰ ਵੋਟ ਪਾਉਣੀ ਨਹੀਂ ਆਉਂਦੀ ਅਤੇ ਉਨ੍ਹਾਂ ਦੇ ਸਾਰੇ ਕੌਂਸਲਰਾਂ ਦੀਆਂ ਵੋਟਾਂ ਸਹੀ ਹਨ।

ਮੁੱਖ ਮੰਤਰੀ ਮਾਨ ਨੇ ਕਿਹਾ ਕਿ ਹੁਣ ਹਾਈ ਕੋਰਟ ਤੱਕ ਪਹੁੰਚ ਕੀਤੀ ਜਾਵੇਗੀ। ਕੱਲ੍ਹ ਵਕੀਲ ਅਦਾਲਤ ਵਿੱਚ ਜਾਣਗੇ। ਅਦਾਲਤ ਵਿੱਚ ਦਿਖਾਇਆ ਜਾਵੇਗਾ ਕਿ ਏਜੰਟਾਂ ਤੋਂ ਬਿਨਾਂ ਗਿਣਤੀ ਕਰਨ ਦੀ ਇਜਾਜ਼ਤ ਕਿਸ ਨੇ ਦਿੱਤੀ।

Exit mobile version