ਚੰਡੀਗੜ੍ਹ, 12 ਅਗਸਤ 2024: ਸ੍ਰੀ ਮੁਕਤਸਰ ਸਾਹਿਬ ਦੇ ਇੱਕ ਪਿੰਡ ਵਿੱਚ ਛੇ ਧੀਆਂ ਅਤੇ ਉਚੰਡੀਗੜ੍ਹ, 12 ਅਗਸਤ 2024: ਸ੍ਰੀ ਮੁਕਤਸਰ ਸਾਹਿਬ ਦੇ ਇੱਕ ਪਿੰਡ ਵਿੱਚ ਛੇ ਧੀਆਂ ਅਤੇ ਉਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਾਹਮਣੇ ਆਈ | ਇਸ ਘਟਨਾ ਸੰਬੰਧੀ ਪੰਜਾਬ ਰਾਜ ਮਹਿਲਾ ਕਮਿਸ਼ਨ (Punjab State Women’s Commission) ਨੇ ਮੀਡੀਆ ‘ਚ ਪ੍ਰਕਾਸ਼ਿਤ ਖਬਰਾਂ ਦਾ ਸਖ਼ਤ ਨੋਟਿਸ ਲਿਆ ਹੈ |
ਇਸ ਬਾਰੇ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਬੀਤੇ ਦਿਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਇੱਕ ਪਿੰਡ ‘ਚ ਵਿਅਕਤੀ ਵੱਲੋਂ ਨਬਾਲਗ ਲੜਕੀ ਨਾਲ ਛੇੜਛਾੜ ਕੀਤੀ ਅਤੇ ਜਦੋਂ ਲੜਕੀ ਦੇ ਪਰਿਵਾਰ ਨੇ ਉਕਤ ਵਿਅਕਤੀ ਦਾ ਵਿਰੋਧ ਕੀਤਾ ਤਾਂ ਵਿਅਕਤੀ ਨੇ ਪਰਿਵਾਰ ਦੀਆਂ ਛੇ ਧੀਆਂ ਅਤੇ ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਪੀੜਤ ਪਰਿਵਾਰ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ |
ਚੇਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਸਮਾਂ ਬੀਤਣ ਦੇ ਬਾਵਜੂਦ ਇਸ ਮਾਮਲੇ ‘ਚ ਸੰਬੰਧਿਤ ਪੁਲਿਸ ਥਾਣੇ ਨੇ ਕੋਈ ਕੋਈ ਢੁਕਵੀਂ ਕਾਰਵਾਈ ਨਹੀਂ ਕੀਤੀ ਸੀ | ਮਹਿਲਾ ਕਮਿਸ਼ਨ ਦੇ ਦਖਲ ਤੋਂ ਬਾਅਦ ਉਕਤ ਮੁਲਜ਼ਮ ਦੇ ਖ਼ਿਲਾਫ ਕੇਸ ਦਰਜ ਕਰਕੇ ਗ੍ਰਿਫਤਾਰ ਕਰ ਲਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬੀਬੀਆਂ ਖ਼ਿਲਾਫ ਕਿਸੇ ਤਰ੍ਹਾਂ ਦਾ ਵੀ ਜ਼ੁਰਮ ਬਰਦਾਸ਼ਤ ਨਹੀਂ ਕਰੇਗੀ | ਉਨ੍ਹਾਂ ਨੇ ਪੁਲਿਸ ਪ੍ਰਸ਼ਾਸਨ ਨੂੰ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਦੀ ਹਦਾਇਤ ਦਿੱਤੀ ਹੈ |
ਨ੍ਹਾਂ ਦੀ ਮਾਂ ਦੀ ਕਥਿਤ ਤੌਰ ‘ਤੇ ਇੱਕ ਵਿਅਕਤੀ ਵੱਲੋਂ ਕੁੱਟਮਾਰ ਕਰਨ ਦੀ ਘਟਨਾ ਸਾਹਮਣੇ ਆਈ | ਇਸ ਘਟਨਾ ਸੰਬੰਧੀ ਪੰਜਾਬ ਰਾਜ ਮਹਿਲਾ ਕਮਿਸ਼ਨ (Punjab State Women’s Commission) ਨੇ ਮੀਡੀਆ ‘ਚ ਪ੍ਰਕਾਸ਼ਿਤ ਖਬਰਾਂ ਦਾ ਸਖ਼ਤ ਨੋਟਿਸ ਲਿਆ ਹੈ |
ਇਸ ਬਾਰੇ ਪੰਜਾਬ ਰਾਜ ਮਹਿਲਾ ਕਮਿਸ਼ਨ (Punjab State Women’s Commission) ਦੀ ਚੇਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਬੀਤੇ ਦਿਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਇੱਕ ਪਿੰਡ ‘ਚ ਵਿਅਕਤੀ ਵੱਲੋਂ ਨਬਾਲਗ ਲੜਕੀ ਨਾਲ ਛੇੜਛਾੜ ਕੀਤੀ ਅਤੇ ਜਦੋਂ ਲੜਕੀ ਦੇ ਪਰਿਵਾਰ ਨੇ ਉਕਤ ਵਿਅਕਤੀ ਦਾ ਵਿਰੋਧ ਕੀਤਾ ਤਾਂ ਵਿਅਕਤੀ ਨੇ ਪਰਿਵਾਰ ਦੀਆਂ ਛੇ ਧੀਆਂ ਅਤੇ ਮਾਂ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਪੀੜਤ ਪਰਿਵਾਰ ਨੂੰ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ |