Dr. Baljit Kaur

ਗਦਰ ਲਹਿਰ ਦੇ ਬਾਲ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਤੇ ਸ਼ਹੀਦ ਸਾਥੀਆਂ ਦੀ ਯਾਦ ‘ਚ 16 ਨਵੰਬਰ ਨੂੰ ਹੋਵੇਗਾ ਸਮਾਗਮ

ਬਰਨਾਲਾ 15 ਨਵੰਬਰ 2022 (ਦਲਜੀਤ ਕੌਰ): ਪਹਿਲੇ ਲਾਹੌਰ ਸਾਜ਼ਿਸ਼ ਕੇਸ ਵਿੱਚ ਬਰਤਾਨਵੀ ਹਕੂਮਤ ਵੱਲੋਂ 16 ਨਵੰਬਰ 2015 ਨੂੰ ਫਾਂਸੀ ਚੜਾਏ ਗਦਰ ਲਹਿਰ ਦੇ ਬਾਲ ਜਰਨੈਲ ਸ਼ਹੀਦ ਕਰਤਾਰ ਸਿੰਘ ਸਰਾਭਾ ਅਤੇ ਉਹਨਾਂ ਦੇ ਗ਼ਦਰੀ ਸਾਥੀਆਂ ਵਿਸ਼ਣੂ ਗਣੇਸ਼ ਪਿੰਗਲੇ, ਹਰਨਾਮ ਸਿੰਘ ਸਿਆਲਕੋਟੀ, ਜਗਤ ਸਿੰਘ ਸੁਰਸਿੰਘ, ਬਖ਼ਸ਼ੀਸ਼ ਸਿੰਘ, ਸੁਰੈਣ ਸਿੰਘ ਛੋਟਾ, ਸੁਰੈਣ ਸਿੰਘ ਵੱਡਾ ਦੀ ਯਾਦ ‘ਚ 16 ਨਵੰਬਰ ਨੂੰ ਸਰਾਭਾ (ਲੁਧਿਆਣਾ) ਵਿਖੇ ਸ਼ਹੀਦੀ ਸਮਾਗਮ ਕਰਵਾਇਆ ਜਾ ਰਿਹਾ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਇਨਕਲਾਬੀ ਕੇਂਦਰ, ਪੰਜਾਬ ਦੇ ਪ੍ਰਧਾਨ ਸਾਥੀ ਨਰਾਇਣ ਦੱਤ, ਡਾ. ਰਜਿੰਦਰ ਪਾਲ, ਸੁਖਵਿੰਦਰ ਠੀਕਰੀਵਾਲਾ ਅਤੇ ਜਸਪਾਲ ਚੀਮਾ ਨੇ ਦੱਸਿਆ ਕਿ ਇਸ ਸ਼ਹੀਦੀ ਕਾਨਫਰੰਸ ਦੌਰਾਨ ਗ਼ਦਰ ਲਹਿਰ ਦੇ ਕੁਰਬਾਨੀਆਂ ਭਰੇ ਲਾਮਿਸਾਲ ਇਤਿਹਾਸ, ਮਹਾਨ ਉਦੇਸ਼, ਸਾਂਝੀਵਾਲਤਾ ਦੀ ਵਿਰਾਸਤ ਨੂੰ ਯਾਦ ਕੀਤਾ ਜਾਵੇਗਾ।

ਉਹਨਾਂ ਕਿਹਾ ਕਿ ਦੇਸ਼ ਨੂੰ ਬਰਤਾਨਵੀ ਸਾਮਰਾਜੀਆਂ ਤੋਂ ਮੁਕਤ ਕਰਵਾਉਣ ਲਈ ਇਸ ਵੱਡੇ ਤੇ ਲੁਟੇਰੇ ਸਾਮਰਾਜ ਨਾਲ ਟੱਕਰ ਲੇਣ ਵਾਲੀ ਗ਼ਦਰੀ ਇਨਕਲਾਬੀਆਂ ਦੀ ਇਕ ਛੋਟੀ ਜਿਹੀ ਟੁਕੜੀ ਦੇ ਸੰਘਰਸ਼ਾਂ ਦਾ ਇਤਿਹਾਸ ਬੇਮਿਸਾਲ ਕੁਰਬਾਨੀਆਂ ਭਰਿਆ ਹੈ।

ਇਤਿਹਾਸ ਦੇ ਉਹਨਾਂ ਮਹਾਨ ਸਪੂਤਾਂ ਦੀਆਂ ਅਮਿੱਟ ਦੇਣਾਂ ਤੇ ਕੁਰਬਾਨੀਆਂ ਦੇ ਸੰਗਰਾਮੀ ਵਿਰਸੇ ਦੀ ਸੱਚੀ ਵਾਰਸ ਮਿਹਨਤਕਸ ਜਮਾਤ ਤਾਂ ਇਸਤੋਂ ਜਾਣੂ ਹੈ ਹੀ, ਦੁਸ਼ਮਣ ਜਮਾਤ ਵੀ ਉਹਨਾਂ ਦੀਆਂ ਕੁਰਬਾਨੀਆਂ ਦਾ ਲੋਹਾ ਮੰਨਦੀ ਹੈ। ਜਿਸਦੀ ਜਿੰਦਾ ਮਿਸਾਲ ਇਹ ਹੈ ਕਿ ਪੂਰੀ ਇੱਕ ਸਦੀ ਦੇ ਅਰਸੇ ‘ਚ ਬਰਤਾਨਵੀ ਸਾਮਰਾਜੀਆਂ ਤੇ ਉਹਨਾਂ ਦੇ ਪਿੱਠੂ ਭਾਰਤੀ ਹਾਕਮਾਂ ਨੇ ਕਦੇ ਵੀ ਗ਼ਦਰੀਆਂ ਨੂੰ ਦੇਸ਼ ਭਗਤਾਂ ਵਜੋਂ ਨਹੀਂ ਸਵੀਕਾਰਿਆ।

ਇਨਕਲਾਬੀ ਕੇਂਦਰ ਦੇ ਆਗੂਆਂ ਨੇ ਸਭਨਾਂ ਵਰਗਾਂ ਦੇ ਲੋਕਾਂ ਖਾਸ ਕਰ ਨੌਜਵਾਨ (ਮਰਦ-ਔਰਤਾਂ) ਨੂੰ ਵੱਡੀ ਗਿਣਤੀ ਵਿੱਚ 9.30 ਵਜੇ ਤਰਕਸ਼ੀਲ ਚੌਂਕ ਤੋਂ ਤੁਰਨ ਵਾਲੇ ਮੋਟਰਸਾਇਕਲ ਮਾਰਚ ਵਿੱਚ ਕਾਫ਼ਲੇ ਬੰਨ੍ਹ ਕੇ ਪੁੱਜਣ ਦੀ ਅਪੀਲ ਕੀਤੀ।

 

Scroll to Top