July 4, 2024 5:38 pm
Subedar Angrez Singh

ਸ਼ਹੀਦ ਸੂਬੇਦਾਰ ਅੰਗਰੇਜ਼ ਸਿੰਘ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ, MLA ਗੁਰਪ੍ਰੀਤ ਸਿੰਘ ਬਣਾਂਵਾਲੀ ਰਹੇ ਮੌਜੂਦ

ਚੰਡੀਗੜ੍ਹ, 01 ਮਾਰਚ 2024: ਮਾਨਸਾ ਦੇ ਪਿੰਡ ਪੇਰੋਂ ਦੇ ਸ਼ਹੀਦ ਸੂਬੇਦਾਰ ਅੰਗਰੇਜ਼ ਸਿੰਘ (Subedar Angrez Singh) ਡਿਊਟੀ ਦੌਰਾਨ ਸ਼ਹੀਦ ਹੋ ਗਏ ਸਨ। ਅੱਜ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਐਸਡੀਐਮ ਮਨਜੀਤ ਸਿੰਘ ਸ਼ਹੀਦ ਦੇ ਘਰ ਪੁੱਜੇ ਅਤੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਸੌਂਪਿਆ। ਸ਼ਹੀਦ ਸੂਬੇਦਾਰ ਅੰਗਰੇਜ਼ ਸਿੰਘ ਦਾ ਪਿੰਡ ਵਿੱਚ ਸਰਕਾਰੀ ਸਨਮਾਨਾਂ ਨਾਲ ਸਸਕਾਰ ਕੀਤਾ ਗਿਆ। ਪੰਜਾਬ ਸਰਕਾਰ ਵੱਲੋਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨ ਰਾਸ਼ੀ ਸੌਂਪੀ ਗਈ।

ਵਿਧਾਇਕ ਨੇ ਕਿਹਾ ਕਿ ਸਰਹੱਦ ‘ਤੇ ਦੇਸ਼ ਦੀ ਸੇਵਾ ਕਰਨ ਵਾਲਾ ਸ਼ਹੀਦ ਸਾਡਾ ਹੈ ਅਤੇ ਉਸ ਦਾ ਮਾਣ ਸਨਮਾਨ ਕਰਨਾ ਸਾਡਾ ਫਰਜ਼ ਹੈ। ਇਸ ਤਹਿਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ਹੀਦਾਂ ਦੇ ਪਰਿਵਾਰਾਂ ਨੂੰ 1 ਕਰੋੜ ਰੁਪਏ ਦੀ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ, ਅੱਜ ਮੁੱਖ ਮੰਤਰੀ ਵੱਲੋਂ ਸ਼ਹੀਦ ਦੇ ਪਰਿਵਾਰ ਨੂੰ 1 ਕਰੋੜ ਰੁਪਏ ਦਾ ਚੈੱਕ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਸ਼ਹੀਦ (Subedar Angrez Singh) ਦੇ ਪਰਿਵਾਰ ਵਿੱਚ ਇੱਕ ਬੇਟੀ ਅਤੇ ਉਸਦੀ ਘਰਵਾਲੀ ਹੈ, ਜਿਸ ਦੌਰਾਨ ਵਿਧਾਇਕ ਨੇ ਪਰਿਵਾਰ ਨੂੰ ਭਰੋਸਾ ਦਿੱਤਾ ਕਿ ਪੰਜਾਬ ਸਰਕਾਰ ਪਰਿਵਾਰ ਦੀ ਹਰ ਸੰਭਵ ਮੱਦਦ ਕਰੇਗੀ |