Child marriage

ਰੂਪਨਗਰ ‘ਚ ਹੋ ਰਿਹਾ ਸੀ ਬਾਲ ਵਿਆਹ, ਅਧਿਕਾਰੀਆਂ ਨੇ ਮੌਕੇ ‘ਤੇ ਪਹੁੰਚ ਰੁਕਵਾਇਆ ਵਿਆਹ

ਚੰਡੀਗੜ੍ਹ, 21 ਨਵੰਬਰ 2024: ਪੰਜਾਬ ਦੇ ਰੂਪਨਗਰ ‘ਚ ਇੱਕ ਪਰਿਵਾਰ ਵੱਲੋਂ ਨਾਬਾਲਗ ਲੜਕੇ ਦਾ ਵਿਆਹ (Child marriage) ਕਰਵਾਇਆ ਜਾ ਰਿਹਾ ਸੀ | ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੂੰ ਜਦੋਂ ਇਸ ਬਾਰੇ ਸੂਚਨਾ ਮਿਲੀ ਤਾਂ ਕੈਬਿਨਟ ਮੰਤਰੀ ਨੇ ਤੁਰੰਤ ਕਾਰਵਾਈ ਵਿਭਾਗ ਦੇ ਅਧਿਕਾਰੀਆਂ ਨੂੰ ਮਾਮਲੇ ਦੀ ਜਾਂਚ ਕਰਕੇ ਲੋੜੀਂਦੀ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਹਨ।

ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਚਾਈਲਡਲਾਈਨ ਰਾਹੀਂ ਬਾਲ ਵਿਆਹ ਵਿਰੋਧੀ ਕਾਨੂੰਨ ਦੀ ਉਲੰਘਣਾ ਸਬੰਧੀ ਸੂਚਨਾ ਪ੍ਰਾਪਤ ਹੋਈ ਸੀ। ਦੱਸਿਆ ਜਾ ਰਿਹਾ ਹੈ ਕਿ ਜ਼ਿਲ੍ਹਾ ਰੂਪਨਗਰ ਦੇ ਪਿੰਡ ਆਸਪੁਰ ਕੋਟਾ ‘ਚ ਇੱਕ 17 ਸਾਲਾ ਨਾਬਾਲਗ ਲੜਕੇ ਦਾ ਵਿਆਹ (Child marriage) ਹੋ ਰਿਹਾ ਸੀ। ਕੈਬਨਿਟ ਮੰਤਰੀ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਰੂਪਨਗਰ ਨੇ ਤੁਰੰਤ ਬਾਲ ਵਿਆਹ ਰੋਕੂ ਅਫ਼ਸਰ ਨੂੰ ਨਾਲ ਲੈ ਕੇ ਕਾਰਵਾਈ ਕੀਤੀ |

ਪਿੰਡ ਆਸਪੁਰ ਕੋਟਾ ਦੇ ਪੰਚਾਇਤ ਮੈਂਬਰਾਂ, ਵਿਆਹੁਤਾ ਲੜਕੇ-ਲੜਕੀ ਦੇ ਪਰਿਵਾਰਾਂ ਅਤੇ ਵਿਆਹ ਵਾਲੀ ਥਾਂ ਦੇ ਮਾਲਕ ਨੂੰ ਸ਼ਾਮਲ ਕਰਕੇ ਡੀਸੀਪੀਯੂ ਅਤੇ ਡੀਐਮਪੀਓ ਦੀ ਟੀਮ ਨੇ ਵਿਆਹ ਦੀਆਂ ਤਿਆਰੀਆਂ ਨੂੰ ਰੋਕ ਦਿੱਤਾ। ਮੌਕੇ ‘ਤੇ ਦੋਵਾਂ ਧਿਰਾਂ ਦੇ ਬਿਆਨ ਦਰਜ ਕੀਤੇ ਗਏ ਹਨ । ਟੀਮ ਨੇ ਲੜਕੇ ਅਤੇ ਲੜਕੀ ਨੂੰ ਸਮਝਾਇਆ, ਜਿਸ ਤੋਂ ਬਾਅਦ ਪਰਿਵਾਰ ਨੇ ਭਰੋਸਾ ਦਿੱਤਾ ਕਿ ਲੜਕਾ ਅਗਲੇ ਦਿਨ ਤੋਂ ਸਕੂਲ ਜਾਵੇਗਾ।

ਇਸ ਦੌਰਾਨ ਡਾ: ਬਲਜੀਤ ਕੌਰ ਨੇ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਬਾਲ ਵਿਆਹ ਨਾਲ ਸਬੰਧਤ ਘਟਨਾਵਾਂ ਦੀ ਸੂਚਨਾ ਤੁਰੰਤ ਜ਼ਿਲ੍ਹਾ ਅਧਿਕਾਰੀਆਂ ਨੂੰ ਦੇਣ। ਉਨ੍ਹਾਂ ਮਾਪਿਆਂ ਨੂੰ ਕਿਹਾ ਕਿ ਬਾਲ ਵਿਆਹ ਸਮਾਜ ਲਈ ਸਰਾਪ ਹੈ। ਉਨ੍ਹਾਂ ਕਿਹਾ ਕਿ ਬਚਪਨ ਬੱਚਿਆਂ ਦੇ ਵਿਕਾਸ ਦਾ ਸਮਾਂ ਹੁੰਦਾ ਹੈ, ਇਸ ਲਈ ਆਪਣੇ ਬੱਚਿਆਂ ਨੂੰ ਬਾਲ ਵਿਆਹ ਲਈ ਮਜਬੂਰ ਨਾ ਕਰੋ।

Scroll to Top