July 7, 2024 3:32 pm
Municipal Corporation

ਲੁਧਿਆਣਾ ਨਗਰ ਨਿਗਮ ਦੇ ਬਾਹਰ ਕਾਂਗਰਸੀ ਆਗੂਆਂ ਅਤੇ ਪੁਲਿਸ ਵਿਚਾਲੇ ਹੋਈ ਝੜੱਪ

ਚੰਡੀਗੜ੍ਹ, 27 ਫਰਵਰੀ 2024: ਪੰਜਾਬ ਦੇ ਲੁਧਿਆਣਾ ਵਿੱਚ ਅੱਜ ਕਾਂਗਰਸ ਨੇ ਨਗਰ ਨਿਗਮ (Municipal Corporation) ਦੇ ਜ਼ੋਨ-ਏ ਦਫ਼ਤਰ ਅੱਗੇ ਧਰਨਾ ਦਿੱਤਾ ਹੈ | ਇਸ ਦੌਰਾਨ ਕਾਂਗਰਸੀ ਆਗੂਆਂ, ਵਰਕਰਾਂ ਅਤੇ ਪੁਲਿਸ ਵਿਚਾਲੇ ਝੜੱਪ ਦੀ ਖ਼ਬਰਾਂ ਹਨ | ਇਸ ਦੌਰਾਨ ਸੰਸਦ ਮੈਂਬਰ ਰਵਨੀਤ ਬਿੱਟੂ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਸੰਜੇ ਤਲਵਾੜ ਪੁੱਜੇ ਹੋਏ ਹਨ |

ਜਿਕਰਯੋਗ ਹੈ ਕਿ ਕਾਂਗਰਸ ਦੇ ਧਰਨੇ ਮੱਦੇਨਜ਼ਰ ਨਗਰ ਨਿਗਮ (Municipal Corporation) ਦਫ਼ਤਰ ਨੂੰ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ। ਇਸ ਧਰਨੇ ਦੌਰਾਨ ਕਾਂਗਰਸ ਵੱਲੋਂ ਨਗਰ ਨਿਗਮ ਦਫ਼ਤਰ ਨੂੰ ਤਾਲਾ ਲਾਉਣ ਦਾ ਐਲਾਨ ਕੀਤਾ ਗਿਆ ਹੈ, ਜਿਸ ਦੇ ਮੱਦੇਨਜ਼ਰ ਪੁਲੀਸ ਵੱਲੋਂ ਭਾਰੀ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ ਅਤੇ ਜ਼ੋਨ ਏ ਦਫ਼ਤਰ ਨੂੰ ਜਾਣ ਵਾਲੇ ਮੁੱਖ ਗੇਟ ਨੂੰ ਬੰਦ ਕਰ ਦਿੱਤਾ ਗਿਆ ਹੈ ਪਰ ਫਿਰ ਵੀ ਮਾਤਾ ਰਾਣੀ ਮੰਦਰ, ਕਾਲਜ ਦੀ ਪਾਰਕਿੰਗ ਪਾਸੇ ਤੋਂ ਕਾਂਗਰਸੀ ਵਰਕਰਾਂ ਪਹੁੰਚਣਾ ਸ਼ੁਰੂ ਹੋ ਗਏ | ਇਸ ਦੌਰਾਨ ਗੇਟ ਬੰਦ ਹੋਣ ਅਤੇ ਵਾਹਨ ਪਾਰਕ ਕਰਨ ਲਈ ਥਾਂ ਦੀ ਘਾਟ ਕਾਰਨ ਨਗਰ ਨਿਗਮ ਵਿੱਚ ਕੰਮ ਕਰਵਾਉਣ ਲਈ ਆਉਣ ਵਾਲੇ ਲੋਕਾਂ ਤੋਂ ਇਲਾਵਾ ਮੁਲਾਜ਼ਮਾਂ ਨੂੰ ਵੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਦੱਸਿਆ ਜਾ ਰਿਹਾ ਹੈ ਕਿ ਨਗਰ ਨਿਗਮ ਚੋਣਾਂ ‘ਚ ਹੋ ਰਹੀ ਦੇਰੀ ਨੂੰ ਲੈ ਕੇ ਜਿੱਥੇ ਕਈ ਮਾਮਲੇ ਅਦਾਲਤ ‘ਚ ਚੱਲ ਰਹੇ ਹਨ, ਉੱਥੇ ਹੀ ਕਾਂਗਰਸ ਨੇ ਇਸ ਮੁੱਦੇ ‘ਤੇ ਪੰਜਾਬ ਸਰਕਾਰ ਖਿਲਾਫ ਜ਼ਮੀਨੀ ਪੱਧਰ ‘ਤੇ ਸੰਘਰਸ਼ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਵਾਰ ਨਗਰ ਨਿਗਮ ਚੋਣਾਂ ਵਿੱਚ ਦੇਰੀ ਤੋਂ ਇਲਾਵਾ ਲਟਕ ਰਹੇ ਵਿਕਾਸ ਕਾਰਜਾਂ, ਗੈਰ-ਕਾਨੂੰਨੀ ਢੰਗ ਨਾਲ ਉਸਾਰੀਆਂ ਜਾ ਰਹੀਆਂ ਇਮਾਰਤਾਂ ਆਦਿ ਨੂੰ ਲੈ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਦਾ ਐਲਾਨ ਕੀਤਾ ਗਿਆ ਹੈ।