Site icon TheUnmute.com

ਰੇਤ ਨਾਲ ਭਰੇ ਟਿੱਪਰ ਅਤੇ ਟਰੈਕਟਰ-ਟਰਾਲੀ ਦਰਮਿਆਨ ਹੋਈ ਟੱਕਰ, ਇੱਕ ਦੀ ਮੌਤ

accident

ਹੁਸ਼ਿਆਰਪੁਰ 28 ਨਵੰਬਰ 2021 : ਪਿੰਡ ਸ਼ਾਹਪੁਰ ਲਾਗੇ ਸੜਕ ਹਾਦਸੇ ਵਿੱਚ ਨੌਜਵਾਨ ਦੀ ਮੌਤ ਜਿਥੇ ਦਿਨੋਂ-ਦਿਨ ਵੱਧ ਰਹੇ ਸੜਕ ਹਾਦਸੇ ਲੋਕਾਂ ਦੀ ਕੀਮਤੀ ਜਾਨਾਂ ਨਿਗਲ ਰਹੇ ਹਨ। ਉਥੇ ਹੀ ਗੜ੍ਹਸ਼ੰਕਰ ਦੇ ਨੰਗਲ ਰੋਡ ਤੇ ਅਜਿਹਾ ਹੀ ਇੱਕ ਹੋਰ ਮਾਮਲਾ ਸਾਹਮਣੇ ਆਇਆ ਹੈ। ਗੜਸ਼ੰਕਰ ਦੇ ਨੰਗਲ ਰੋਡ ਤੇ ਅੱਜ ਸਵੇਰੇ ਰੇਤ ਨਾਲ ਭਰੇ ਇੱਕ ਟਿੱਪਰ ਅਤੇ ਟਰੈਕਟਰ-ਟਰਾਲੀ ਦਰਮਿਆਨ ਹੋਈ ਟੱਕਰ ਵਿੱਚ ਇੱਕ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਨਵਜੀਤ ਸਿੰਘ ਪੁੱਤਰ ਧਿਆਨ ਸਿੰਘ ਵਾਸੀ ਧੰਜਲ ਜ਼ਿਲ੍ਹਾ ਕਪੂਰਥਲਾ ਆਪਣੇ ਟਰੈਕਟਰ ਟਰਾਲੀ ਤੇ ਪਰਾਲੀ ਨਾਲ ਲੈਕੇ ਹਿਮਾਚਲ ਵਾਲੇ ਪਾਸੇ ਜਾ ਰਿਹਾ ਸੀ। ਜਦੋ ਇਹ ਗੜ੍ਹਸ਼ੰਕਰ ਦੇ ਨੰਗਲ ਰੋਡ ਤੇ ਪਿੰਡ ਸ਼ਾਹਪੁਰ ਲਾਗੇ ਇਕ ਢਾਬੇ ਤੇ ਪੁੱਜਾ ਤਾਂ ਉਥੋਂ ਉਸ ਨੇ ਸਤਨਾਮ ਸਿੰਘ ਪੁੱਤਰ ਸੋਹਣ ਸਿੰਘ ਵਾਸੀ ਗੜ੍ਹੀਮੱਟੋ ਨੂੰ ਅਪਣੇ ਟਰੈਕਟਰ ਬਿਠਾ ਲਿਆ। ਇਸ ਦੌਰਾਨ ਨੰਗਲ ਵਾਲੇ ਪਾਸਿਉ ਰੇਤ ਨਾਲ ਭਰੇ ਟਿੱਪਰ ਨੇ ਪਹਿਲਾਂ ਦੁੱਧ ਲੈਕੇ ਜਾ ਰਹੇ ਛੋਟੇ ਹਾਥੀ ਨੂੰ ਟੱਕਰ ਮਾਰੀ ਤੇ ਫਿਰ ਟਿੱਪਰ ਟਰਾਲੀ ਨਾਲ ਟਕਰਾ ਗਿਆ। ਜਿਸਦੇ ਕਾਰਨ ਟਰਾਲੀ ਤੇ ਸਵਾਰ ਸਤਨਾਮ ਸਿੰਘ ਦੀ ਮੌਕੇ ਤੇ ਹੀ ਮੌਤ ਹੋ ਗਈ ਤੇ ਬੁਰੀ ਤਰਾਂ ਨੁਕਸਾਨੇ ਗਏ। ਹਾਦਸੇ ਤੋਂ ਬਾਅਦ ਟਿੱਪਰ ਚਾਲਕ ਮੌਕੇ ਤੋਂ ਫਰਾਰ ਹੋ ਗਿਆ। ਇਸ ਸਬੰਧੀ ਥਾਣਾ ਗੜ੍ਹਸ਼ੰਕਰ ਦੇ ਏ.ਐਸ.ਆਈ ਰਵਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਪਰਿਵਾਰ ਦੇ ਬਿਆਨਾਂ ਦੇ ਆਧਾਰ ਤੇ ਟਿੱਪਰ ਚਲਾਕ ਖਿਲਾਫ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Exit mobile version