July 7, 2024 7:20 pm
Imran Khan

ਇਮਰਾਨ ਖਾਨ ਖਿਲਾਫ ਬੇਭਰੋਸਗੀ ਮਤੇ ‘ਤੇ ਵੋਟਿੰਗ ਤੋਂ ਪਹਿਲਾਂ ਸੰਸਦ ‘ਚ ਹੰਗਾਮਾ

ਚੰਡੀਗੜ੍ਹ 09 ਅਪ੍ਰੈਲ 2022: ਪਾਕਿਸਤਾਨ (Pakistan) ‘ਚ ਪ੍ਰਧਾਨ ਮੰਤਰੀ ਇਮਰਾਨ ਖਾਨ (Imran Khan) ਖਿਲਾਫ ਪੇਸ਼ ਕੀਤੇ ਗਏ ਬੇਭਰੋਸਗੀ ਮਤੇ ‘ਤੇ ਅੱਜ ਨੈਸ਼ਨਲ ਅਸੈਂਬਲੀ ‘ਚ ਵੋਟਿੰਗ ਹੋਣ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਨੇ ਪਹਿਲਾਂ ਉਨ੍ਹਾਂ ਨੇ ਰਾਸ਼ਟਰ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ, ਸਾਡੇ ਦੇਸ਼ ਲਈ ਮੇਰਾ ਸੰਦੇਸ਼ ਹੈ ਕਿ ਮੈਂ ਹਮੇਸ਼ਾ ਪਾਕਿਸਤਾਨ ਲਈ ਆਖਰੀ ਗੇਂਦ ਤੱਕ ਲੜਿਆ ਹੈ ਅਤੇ ਲੜਦਾ ਰਹਾਂਗਾ।

ਤੁਹਾਨੂੰ ਦੱਸ ਦਈਏ ਕਿ ਦੇਸ਼ ‘ਚ ਚੱਲ ਰਹੇ ਸਿਆਸੀ ਉਥਲ-ਪੁਥਲ ਦਰਮਿਆਨ ਇਮਰਾਨ ਖਾਨ ਨੂੰ ਸੁਪਰੀਮ ਕੋਰਟ ਤੋਂ ਵੱਡਾ ਝਟਕਾ ਲੱਗਾ ਹੈ। ਸੰਸਦ ਦੀ ਕਾਰਵਾਈ ਨੂੰ ਗਲਤ ਦੱਸਦੇ ਹੋਏ ਅਦਾਲਤ ਨੇ ਹੁਕਮ ਦਿੱਤਾ ਸੀ ਕਿ ਇਮਰਾਨ ਖਾਨ ਨੂੰ ਬੇਭਰੋਸਗੀ ਮਤੇ ਦਾ ਸਾਹਮਣਾ ਕਰਨਾ ਪਵੇਗਾ।

ਪਾਰਟੀ ਸੂਤਰਾਂ ਦੇ ਹਵਾਲੇ ਤੋਂ ਕਿਹਾ ਹੈ ਕਿ ਪੀਟੀਆਈ ਰਾਸ਼ਟਰੀ ਅਤੇ ਸੂਬਾਈ ਅਸੈਂਬਲੀਆਂ ਵਿਚ ਆਪਣੇ ਵਿਧਾਇਕਾਂ ਦੇ ਅਸਤੀਫੇ ‘ਤੇ ਵੀ ਵਿਚਾਰ ਕਰ ਰਹੀ ਹੈ ਕਿਉਂਕਿ ਸ਼ਨੀਵਾਰ ਨੂੰ ਪਾਕਿਸਤਾਨ (Pakistan) ਨੈਸ਼ਨਲ ਅਸੈਂਬਲੀ ਵਿਚ ਬੇਭਰੋਸਗੀ ਮਤੇ ਦੌਰਾਨ ਇਮਰਾਨ ਖਾਨ ਦੇ ਹਾਰਨ ਦੀ ਸੰਭਾਵਨਾ ਹੈ। ਦੂਜੇ ਪਾਸੇ ਵਿਰੋਧੀ ਧਿਰ ਨੇ ਦੇਸ਼ ਭਰ ਵਿੱਚ ਰੈਲੀਆਂ ਕਰਨ ਦੀ ਯੋਜਨਾ ਬਣਾਈ ਹੈ। ਵਿਰੋਧੀ ਧਿਰ ਇਸਲਾਮਾਬਾਦ ਵਿੱਚ ਸਾਂਝੀ ਰੈਲੀ ਵੀ ਕਰ ਸਕਦੀ ਹੈ। ਮੰਨਿਆ ਜਾ ਰਿਹਾ ਹੈ ਕਿ ਨਵਾਜ਼ ਸ਼ਰੀਫ ਲੰਡਨ ਤੋਂ ਇਸ ਨੂੰ ਵਰਚੁਅਲ ਮਾਧਿਅਮ ਰਾਹੀਂ ਸੰਬੋਧਨ ਕਰਨਗੇ।

ਵੋਟਿੰਗ ਤੋਂ ਪਹਿਲਾਂ ਸੰਸਦ ‘ਚ ਹੰਗਾਮਾ

ਇਮਰਾਨ ਖਾਨ (Imran Khan) ਖਿਲਾਫ ਵੋਟਿੰਗ ਤੋਂ ਪਹਿਲਾਂ ਹੀ ਹੰਗਾਮਾ ਸ਼ੁਰੂ ਹੋ ਗਿਆ ਹੈ। ਇਸ ਦੌਰਾਨ ਸਪੀਕਰ ਨੇ ਕਿਹਾ ਕਿ ਵਿਦੇਸ਼ੀ ਸਾਜ਼ਿਸ਼ ‘ਤੇ ਵੀ ਚਰਚਾ ਹੋਣੀ ਚਾਹੀਦੀ ਹੈ। ਹਾਲਾਂਕਿ ਵਿਰੋਧੀ ਧਿਰ ਦੇ ਨੇਤਾ ਸ਼ਾਹਬਾਜ਼ ਸ਼ਰੀਫ ਇਸ ‘ਤੇ ਨਾਰਾਜ਼ ਹਨ। ਉਨ੍ਹਾਂ ਕਿਹਾ ਕਿ ਸੁਪਰੀਮ ਕੋਰਟ ਦੇ ਫੈਸਲੇ ਅਨੁਸਾਰ ਹੀ ਕਾਰਵਾਈ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੋ ਵੀ ਹੋਇਆ ਉਹ ਹੋ ਗਿਆ ਪਰ ਹੁਣ ਤੁਸੀਂ ਸੰਵਿਧਾਨ ਅਤੇ ਲੋਕਤੰਤਰ ਦੇ ਨਾਲ ਖੜ੍ਹੇ ਹੋ। ਬੇਭਰੋਸਗੀ ਮਤੇ ਦੀ ਕਾਰਵਾਈ ਨੂੰ ਲੈ ਕੇ ਕਾਫੀ ਹੰਗਾਮਾ ਚੱਲ ਰਿਹਾ ਹੈ। ਇਸ ਕਾਰਨ ਸੰਸਦ ਦੀ ਕਾਰਵਾਈ 12:30 ਵਜੇ (ਭਾਰਤੀ ਸਮੇਂ ਅਨੁਸਾਰ 1 ਵਜੇ) ਤੱਕ ਲਈ ਮੁਲਤਵੀ ਕਰ ਦਿੱਤੀ ਗਈ ਹੈ।