Site icon TheUnmute.com

ਰਾਸ਼ਟਰਪਤੀ ਦੀ ਜਾਤੀ ‘ਤੇ ਟਿੱਪਣੀ ਕਰਨ ਦੇ ਦੋਸ਼ ‘ਚ ਅਰਵਿੰਦ ਕੇਜਰੀਵਾਲ ਤੇ ਮਲਿਕਾਅਰਜੁਨ ਖੜਗੇ ਖਿਲਾਫ ਸ਼ਿਕਾਇਤ ਦਰਜ

ordinance

ਚੰਡੀਗੜ੍ਹ, 27 ਮਈ 2023: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਅਤੇ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਇੱਕ ਨਵੇਂ ਵਿਵਾਦ ਵਿੱਚ ਘਿਰ ਗਏ ਹਨ। ਇਨ੍ਹਾਂ ਦੋਵਾਂ ਤੋਂ ਇਲਾਵਾ ਕੁਝ ਹੋਰ ਨੇਤਾਵਾਂ ‘ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਦੀ ਜਾਤੀ ਦਾ ਜ਼ਿਕਰ ਕਰਦੇ ਹੋਏ ਭੜਕਾਊ ਬਿਆਨ ਦੇਣ ਦਾ ਦੋਸ਼ ਲੱਗਾ ਹੈ। ਇਨ੍ਹਾਂ ਆਗੂਆਂ ਖ਼ਿਲਾਫ਼ ਦਰਜ ਕਰਵਾਈ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਇਨ੍ਹਾਂ ਨੇ ਨਵੇਂ ਸੰਸਦ ਭਵਨ ਦੇ ਉਦਘਾਟਨੀ ਸਮਾਗਮ ਦੌਰਾਨ ਗੱਲ ਕਰਦਿਆਂ ਇਹ ਭੜਕਾਊ ਭਾਸ਼ਣ ਦਿੱਤੇ ਸਨ।

ਇਨ੍ਹਾਂ ਆਗੂਆਂ ‘ਤੇ ਸਿਆਸੀ ਲਾਹੇ ਲਈ ਅਜਿਹੇ ਬਿਆਨ ਦੇ ਕੇ ਦੋ ਭਾਈਚਾਰਿਆਂ/ਸਮੂਹਾਂ ਵਿਰੁੱਧ ਦੁਸ਼ਮਣੀ ਪੈਦਾ ਕਰਨ ਅਤੇ ਭਾਰਤ ਸਰਕਾਰ ਵਿਰੁੱਧ ਅਵਿਸ਼ਵਾਸ ਪੈਦਾ ਕਰਨ ਦਾ ਦੋਸ਼ ਹੈ। ਇਸ ਮਾਮਲੇ ਵਿੱਚ ਆਈਪੀਸੀ ਦੀ ਧਾਰਾ 121, 153ਏ, 505 ਅਤੇ 34 ਦੇ ਤਹਿਤ ਸ਼ਿਕਾਇਤ ਦਰਜ ਕੀਤੀ ਗਈ ਹੈ।

Exit mobile version