June 28, 2024 4:07 pm
Raja Waring

ਕਾਂਗਰਸ ਵਫ਼ਦ ਨੇ ਰਾਜਾ ਵੜਿੰਗ ਦੀ ਅਗਵਾਈ ‘ਚ ਮੁੱਖ ਮੰਤਰੀ ਦੀ ਰਿਹਾਇਸ਼ ‘ਤੇ ਦਿੱਤਾ ਧਰਨਾ

ਚੰਡੀਗੜ੍ਹ 09 ਜੂਨ 2022: ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕਰਨ ਅਤੇ ਸਾਬਕਾ ਮੰਤਰੀ ਸੰਗਤ ਸਿੰਘ ਗਿਲਜ਼ੀਆਂ ਖ਼ਿਲਾਫ਼ ਕੇਸ ਦਰਜ ਕਰਨ ਦੇ ਮਾਮਲੇ ‘ਚ ਪੰਜਾਬ ਕਾਂਗਰਸ ਦੇ ਵਫ਼ਦ ਵਲੋਂ ਅਮਰਿੰਦਰ ਸਿੰਘ ਰਾਜਾ ਵੜਿੰਗ (Raja Waring ) ਅਤੇ ਪ੍ਰਤਾਪ ਸਿੰਘ ਬਾਜਵਾ ਦੀ ਅਗਵਾਈ ‘ਚ ਮੁੱਖ ਮੰਤਰੀ ਰਿਹਾਇਸ਼ ‘ਤੇ ਧਰਨਾ ਦੇ ਦਿੱਤਾ ।

ਇਸ ਦੌਰਾਨ ਕਾਂਗਰਸ ਦੇ ਵਫ਼ਦ ਨੇ ਦੋਸ਼ ਲਾਇਆ ਕਿ ਮੁੱਖ ਮੰਤਰੀ ਨੇ ਸਮਾਂ ਦੇ ਕੇ ਉਨ੍ਹਾਂ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕਰ ਦਿੱਤਾ। ਇਸਦੇ ਚੱਲਦੇ ਮੁੱਖ ਮੰਤਰੀ ਵਲੋਂ ਸਮਾਂ ਦੇ ਕੇ ਮੁਲਾਕਾਤ ਨਾ ਕਰਨ ਮਗਰੋਂ ਕਾਂਗਰਸੀ ਆਗੂਆਂ ਨੇ ਉੱਥੇ ਹੀ ਧਰਨਾ ਦੇ ਦਿੱਤਾ। ਮੁੱਖ ਮੰਤਰੀ ਦਫ਼ਤਰ ਵਲੋਂ ਮੁੱਖ ਮੰਤਰੀ ਨਿਵਾਸ ਦੇ ਅੰਦਰ ਹੀ ਚੰਡੀਗੜ੍ਹ ਪੁਲਿਸ ਦੇ ਐੱਸ.ਐੱਸ.ਪੀ. ਅਤੇ ਹੋਰ ਅਧਿਕਾਰੀਆਂ ਨੂੰ ਸੱਦਿਆ ਗਿਆ |

ਇਸ ਧਰਨੇ ਵਿਚ ਵਿਰੋਧੀ ਧਿਰ ਨੇਤਾ ਪ੍ਰਤਾਪ ਸਿੰਘ ਬਾਜਵਾ, ਸਾਬਕਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਹੋਰ ਆਗੂ ਸ਼ਾਮਲ ਹਨ। ਜਿਕਰਯੋਗ ਹੈ ਕਿ ਸੂਬੇ ਦੀ ਵਿਜੀਲੈਂਸ ਬਿਊਰੋ (VB) ਨੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਗ੍ਰਿਫ਼ਤਾਰ ਕੀਤਾ ਹੈ। ਸਾਧੂ ਸਿੰਘ ਧਰਮਸੋਤ ‘ਤੇ ਭ੍ਰਿਸ਼ਟਾਚਾਰ ਦੇ ਇਲਜ਼ਾਮ ਲੱਗੇ ਹਨ।