ਚੰਡੀਗ੍ਹੜ, 12 ਅਪ੍ਰੈਲ, 2024: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਜਾਣ ਤੋਂ ਬਾਅਦ ਆਮ ਆਦਮੀ ਪਾਰਟੀ ਕੇਂਦਰ ਸਰਕਾਰ ‘ਤੇ ਲਗਾਤਾਰ ਹਮਲੇ ਕਰ ਰਹੀ ਹੈ। ‘ਆਪ’ ਮੰਤਰੀ ਆਤਿਸ਼ੀ (Atishi) ਨੇ ਦੋਸ਼ ਲਾਇਆ ਹੈ ਕਿ ਦਿੱਲੀ ਸਰਕਾਰ ਨੂੰ ਡੇਗਣ ਅਤੇ ਰਾਸ਼ਟਰਪਤੀ ਸ਼ਾਸਨ ਲਾਉਣ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੂੰ ਫਰਜ਼ੀ ਕੇਸ ‘ਚ ਗ੍ਰਿਫਤਾਰ ਕੀਤਾ ਗਿਆ ਹੈ।
ਦਿੱਲੀ ਦੇ ਮੰਤਰੀ ਅਤੇ ‘ਆਪ’ ਆਗੂ ਆਤਿਸ਼ੀ (Atishi) ਨੇ ਕਿਹਾ, ‘ਦਿੱਲੀ ਸਰਕਾਰ ਦੇ ਅਧਿਕਾਰੀਆਂ ਨੇ ਬੈਠਕ ‘ਚ ਜਾਣਾ ਬੰਦ ਕਰ ਦਿੱਤਾ ਹੈ। ਇਹ ਸਾਰੀਆਂ ਗੱਲਾਂ ਦਰਸਾਉਂਦੀਆਂ ਹਨ ਕਿ ਦਿੱਲੀ ਵਿੱਚ ਅਰਵਿੰਦ ਕੇਜਰੀਵਾਲ ਦੀ ਸਰਕਾਰ ਨੂੰ ਡੇਗ ਕੇ ਰਾਸ਼ਟਰਪਤੀ ਰਾਜ ਲਾਗੂ ਕਰਨ ਦੀ ਸਾਜ਼ਿਸ਼ ਚੱਲ ਰਹੀ ਹੈ।
ਉਨ੍ਹਾਂ ਕਿਹਾ, ’ਮੈਂ’ਤੁਸੀਂ ਭਾਜਪਾ ਨੂੰ ਚਿਤਾਵਨੀ ਦਿੰਦੀ ਹਾਂ ਕਿ ਦਿੱਲੀ ‘ਚ ਰਾਸ਼ਟਰਪਤੀ ਸ਼ਾਸਨ ਲਗਾਉਣਾ ਗੈਰ-ਕਾਨੂੰਨੀ, ਅਸੰਵਿਧਾਨਕ ਅਤੇ ਦਿੱਲੀ ਦੇ ਲੋਕਾਂ ਦੇ ਫਤਵੇ ਦੇ ਵਿਰੁੱਧ ਹੋਵੇਗਾ। ਦਿੱਲੀ ਦੀ ਜਨਤਾ ਨੇ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਨੂੰ ਸਪੱਸ਼ਟ ਫਤਵਾ ਦਿੱਤਾ ਹੈ।