ਚੰਡੀਗੜ੍ਹ, 11 ਮਾਰਚ 2024: ਹੁਸ਼ਿਆਰਪੁਰ ਦੀ ਫੂਡ ਸਟਰੀਟ ‘ਤੇ ਟਰੈਕਟਰ ਸਟੰਟ (Tractor stunt) ਦੀ ਇੱਕ ਵੀਡੀਓ ਸਾਹਮਣੇ ਆਈ ਹੈ। ਜਿਸ ‘ਚ ਨੌਜਵਾਨ ਆਪਣੇ ਟਰੈਕਟਰ ਨਾਲ ਖਤਰਨਾਕ ਸਟੰਟ ਕਰਦਾ ਨਜ਼ਰ ਆ ਰਿਹਾ ਹੈ। ਪੁਲਿਸ ਨੇ ਕਾਰਵਾਈ ਕਰਦਿਆਂ ਟਰੈਕਟਰ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਡਰਾਈਵਰ ਦਾ ਵੀ ਚਲਾਨ ਕੱਟਿਆ ਗਿਆ ਹੈ।
ਟਰੈਕਟਰ ਨਿਊ ਹਾਲੈਂਡ ਕੰਪਨੀ ਦਾ ਦੱਸਿਆ ਜਾ ਰਿਹਾ ਹੈ। ਵੀਡੀਓ ‘ਚ ਨੌਜਵਾਨ ਟਰੈਕਟਰ ਦੇ ਅੱਗੇ ਲੱਗੇ ਦੋ ਟਾਇਰ ਚੁੱਕ ਕੇ ਭਜਾਉਂਦਾ ਦਿਖਾਈ ਦੇ ਰਿਹਾ ਹੈ। ਇਸ ਵੀਡੀਓ ‘ਚ ਟਰੈਕਟਰ ਦੇ ਆਲੇ-ਦੁਆਲੇ ਲੋਕ ਵੀ ਨਜ਼ਰ ਆ ਰਹੇ ਹਨ। ਇਸ ਦੌਰਾਨ ਕੋਈ ਹਾਦਸਾ ਹੁੰਦਿਆਂ ਟਲ ਗਿਆ |
ਹੁਸ਼ਿਆਰਪੁਰ ਦੇ ਪੀਸੀਆਰ ਐਸਐਚਓ ਸੁਭਾਸ਼ ਭਗਤ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਨੂੰ ਟਰੇਸ ਕਰਕੇ ਉਸ ਨੂੰ ਲੱਭ ਲਿਆ ਹੈ। ਪੁਲਿਸ ਨੇ ਡਰਾਈਵਰ ਦੇ ਪਿਓ ਨੂੰ ਬੁਲਾ ਕੇ ਚਲਾਨ ਪੇਸ਼ ਕਰ ਦਿੱਤਾ ਹੈ ਅਤੇ ਸਖ਼ਤ ਹਦਾਇਤ ਕੀਤੀ ਹੈ ਕਿ ਉਹ ਭਵਿੱਖ ਵਿੱਚ ਅਜਿਹਾ (Tractor stunt) ਨਾ ਕਰੇ। ਉਹ ਆਪਣੀ ਜਾਨ ਵੀ ਖਤਰੇ ਵਿੱਚ ਪਾਵੇਗਾ ਅਤੇ ਕਿਸੇ ਹੋਰ ਦੀ ਜਾਨ ਵੀ ਖਤਰੇ ਵਿੱਚ ਪਾਵੇਗਾ। ਉਕਤ ਨੌਜਵਾਨ ਥਾਣਾ ਬੁਲੋਵਾਲ ਅਧੀਨ ਪੈਂਦੇ ਪਿੰਡ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ।