July 5, 2024 8:19 pm
Special Session

ਸੰਸਦ ਦੇ ਵਿਸ਼ੇਸ਼ ਸੈਸ਼ਨ ਤੋਂ ਇੱਕ ਦਿਨ ਪਹਿਲਾਂ ਕੇਂਦਰ ਸਰਕਾਰ ਨੇ ਸੱਦੀ ਸਰਬ ਪਾਰਟੀ ਮੀਟਿੰਗ

ਚੰਡੀਗੜ੍ਹ, 13 ਸਤੰਬਰ 2023: ਸੰਸਦ ਦਾ ਵਿਸ਼ੇਸ਼ ਸੈਸ਼ਨ (special session) 18 ਸਤੰਬਰ ਤੋਂ ਸ਼ੁਰੂ ਹੋ ਰਿਹਾ ਹੈ। ਕੇਂਦਰ ਸਰਕਾਰ ਨੇ ਅਜੇ ਤੱਕ ਇਸ ਸੈਸ਼ਨ ਦਾ ਏਜੰਡਾ ਸਪੱਸ਼ਟ ਨਹੀਂ ਕੀਤਾ ਹੈ, ਜਿਸ ਨੂੰ ਲੈ ਕੇ ਵਿਰੋਧੀ ਧਿਰ ਲਗਾਤਾਰ ਨਾਰਾਜ਼ਗੀ ਪ੍ਰਗਟ ਕਰ ਰਹੀ ਹੈ। ਇਸ ਦੌਰਾਨ ਕੇਂਦਰ ਸਰਕਾਰ ਨੇ ਵਿਸ਼ੇਸ਼ ਸੈਸ਼ਨ ਤੋਂ ਇਕ ਦਿਨ ਪਹਿਲਾਂ 17 ਸਤੰਬਰ ਨੂੰ ਸਰਬ ਪਾਰਟੀ ਮੀਟਿੰਗ ਸੱਦੀ ਹੈ।

ਸੰਸਦ ਦੇ ਵਿਸ਼ੇਸ਼ ਸੈਸ਼ਨ (special session) ਦੀ ਕਾਰਵਾਈ 18 ਸਤੰਬਰ ਨੂੰ ਪੁਰਾਣੀ ਇਮਾਰਤ ਵਿੱਚ ਹੀ ਸ਼ੁਰੂ ਹੋਵੇਗੀ। ਹਾਲਾਂਕਿ ਸੰਸਦ ਦੀ ਪਹਿਲੀ ਕਾਰਵਾਈ ਗਣੇਸ਼ ਚਤੁਰਥੀ ਦੇ ਮੌਕੇ ‘ਤੇ 19 ਸਤੰਬਰ ਨੂੰ ਨਵੇਂ ਸੰਸਦ ਭਵਨ (New Parliament) ‘ਚ ਹੋਵੇਗੀ। ਨਿਊਜ਼ ਏਜੰਸੀ ਏਐਨਆਈ ਨੇ ਸੂਤਰਾਂ ਦੇ ਹਵਾਲੇ ਨਾਲ ਇਹ ਦਾਅਵਾ ਕੀਤਾ ਹੈ। ਤੁਹਾਨੂੰ ਦੱਸ ਦਈਏ ਕਿ ਇਸ ਸਾਲ 28 ਮਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨਵੀਂ ਸੰਸਦ ਭਵਨ ਦਾ ਉਦਘਾਟਨ ਕੀਤਾ ਸੀ ਅਤੇ ਇਸ ਨੂੰ ਦੇਸ਼ ਵਾਸੀਆਂ ਨੂੰ ਸਮਰਪਿਤ ਕੀਤਾ ਸੀ।

ਨਵੀਂ ਸੰਸਦ (New Parliament) ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਹੈ, ਜਿਸ ਨਾਲ ਮੈਂਬਰਾਂ ਨੂੰ ਆਪਣੇ ਕੰਮ ਵਧੀਆ ਢੰਗ ਨਾਲ ਕਰਨ ਵਿੱਚ ਮੱਦਦ ਮਿਲੇਗੀ। ਨਵੇਂ ਸੰਸਦ ਭਵਨ ਤੋਂ ਲੋਕ ਸਭਾ ਵਿੱਚ 888 ਮੈਂਬਰ ਬੈਠ ਸਕਣਗੇ। ਸੰਸਦ ਦੀ ਮੌਜੂਦਾ ਇਮਾਰਤ ਵਿੱਚ ਲੋਕ ਸਭਾ ਵਿੱਚ 543 ਅਤੇ ਰਾਜ ਸਭਾ ਵਿੱਚ 250 ਮੈਂਬਰਾਂ ਦੇ ਬੈਠਣ ਦੀ ਵਿਵਸਥਾ ਹੈ। ਭਵਿੱਖ ਦੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਸੰਸਦ ਦੀ ਨਵੀਂ ਬਣੀ ਇਮਾਰਤ ਵਿੱਚ ਲੋਕ ਸਭਾ ਵਿੱਚ 888 ਅਤੇ ਰਾਜ ਸਭਾ ਵਿੱਚ 384 ਮੈਂਬਰਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਗਿਆ ਹੈ। ਦੋਵਾਂ ਸਦਨਾਂ ਦਾ ਸਾਂਝਾ ਇਜਲਾਸ ਲੋਕ ਸਭਾ ਚੈਂਬਰ ਵਿੱਚ ਹੋਵੇਗਾ।