July 7, 2024 11:57 am
Ibrahim Raisi

ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ ਦੀ ਮੌਤ ‘ਤੇ ਭਾਰਤ ‘ਚ ਇਕ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ

ਚੰਡੀਗੜ੍ਹ, 21 ਮਈ 2024: ਹਾਲ ਹੀ ਵਿੱਚ ਈਰਾਨ ਦੇ ਰਾਸ਼ਟਰਪਤੀ ਇਬਰਾਹਿਮ ਰਾਇਸੀ (Ibrahim Raisi) ਦੀ ਇੱਕ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ ਸੀ। ਦੌਰੇ ਦੌਰਾਨ ਉਨ੍ਹਾਂ ਦੇ ਨਾਲ ਵਿਦੇਸ਼ ਮੰਤਰੀ ਹੁਸੈਨ ਅਮੀਰ ਅਬਦੁੱਲਾਯਾਨ ਅਤੇ ਸੱਤ ਹੋਰ ਵੀ ਸ਼ਾਮਲ ਸਨ। ਜਿਨ੍ਹਾਂ ਸਾਰਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਇਸ ਹਾਦਸੇ ਤੋਂ ਬਾਅਦ ਭਾਰਤ ਸਰਕਾਰ ‘ਚ ਅੱਜ ਯਾਨੀ (ਮੰਗਲਵਾਰ) 21 ਮਈ ਨੂੰ ਇੱਕ ਦਿਨ ਦੇ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਇੱਕ ਅਧਿਕਾਰਤ ਬਿਆਨ ਜਾਰੀ ਕਰਕੇ ਕਿਹਾ, “ਭਾਰਤ ਭਰ ਵਿੱਚ ਸੋਗ ਵਾਲੇ ਦਿਨ ਸਾਰੀਆਂ ਸਰਕਾਰੀ ਇਮਾਰਤਾਂ ‘ਤੇ ਰਾਸ਼ਟਰੀ ਝੰਡਾ ਅੱਧਾ ਝੁਕਿਆ ਰਹੇਗਾ। ਦੇਸ਼ ਵਿੱਚ ਕੋਈ ਅਧਿਕਾਰਤ ਮਨੋਰੰਜਨ ਪ੍ਰੋਗਰਾਮ ਨਹੀਂ ਕੀਤੇ ਜਾਣਗੇ ।”