Site icon TheUnmute.com

ਵਿਧਾਨ ਸਭਾ ‘ਚ ਅਨੁਸ਼ਾਸਨ ਨੂੰ ਲੈ ਕੇ ਸਪੀਕਰ ਤੇ ਕਾਂਗਰਸੀ ਵਿਧਾਇਕਾਂ ਵਿਚਾਲੇ ਹੋਈ ਬਹਿਸ

Congress MLA

ਚੰਡੀਗੜ੍ਹ, 06 ਮਾਰਚ 2024: ਪੰਜਾਬ ਵਿਧਾਨ ਸਭਾ ਦਾ ਬਜਟ ਇਜਲਾਸ ਅੱਜ ਚੌਥੇ ਦਿਨ ਜਾਰੀ ਹੈ, ਇਸ ਦੌਰਾਨ ਅਨੁਸ਼ਾਸਨ ਨੂੰ ਲੈ ਕੇ ਕਾਂਗਰਸੀ ਵਿਧਾਇਕਾਂ (Congress MLA)  ਅਤੇ ਡਿਪਟੀ ਸਪੀਕਰ ਜੈ ਕਿਸ਼ਨ ਸਿੰਘ ਰੌੜੀ ਵਿਚਾਲੇ ਇਕ ਹੋਰ ਵਿਵਾਦ ਹੋ ਗਿਆ। ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦਾ ਕਹਿਣਾ ਹੈ ਕਿ ਇਹ ਇਜਲਾਸ ਮੁੱਦਿਆਂ ‘ਤੇ ਚਰਚਾ ਕਰਨ ਲਈ ਬੁਲਾਇਆ ਗਿਆ ਸੀ, ਪਰ ਵਿਧਾਇਕ ਇਜਲਾਸ ਵਿੱਚ ਆ ਕੇ ਗੱਲਾਂ ਕਰਦੇ ਰਹਿੰਦੇ ਹਨ।

ਇਸ ਦੌਰਾਨ ਕੁਲਤਾਰ ਸਿੰਘ ਸੰਧਵਾਂ ਨੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਕਿਹਾ ਕਿ ਉਹ ਸਭ ਤੋਂ ਵੱਧ ਹੰਗਾਮਾ ਕਰਦੇ ਹਨ। ਜਦੋਂ ਕਿ ਜਦੋਂ ਉਸ ਨੂੰ ਬੋਲਣ ਦਾ ਮੌਕਾ ਦਿੱਤਾ ਜਾਂਦਾ ਹੈ ਤਾਂ ਉਹ ਬੋਲਦਾ ਨਹੀਂ। ਉਨ੍ਹਾਂ ਨੂੰ ਇਜਲਾਸ ਵਿੱਚ ਚਾਰ ਵਾਰ ਬੋਲਣ ਦਾ ਮੌਕਾ ਦਿੱਤਾ ਗਿਆ ਹੈ। ਉਥੇ ਹੀ ਰਾਜਾ ਵੜਿੰਗ ਅਤੇ ਪ੍ਰਤਾਪ ਸਿੰਘ ਬਾਜਵਾ (Congress MLA) ਦਾ ਕਹਿਣਾ ਹੈ ਕਿ ਸਾਨੂੰ ਬੋਲਣ ਦਾ ਮੌਕਾ ਨਹੀਂ ਦਿੱਤਾ ਜਾ ਰਿਹਾ |

Exit mobile version