ਚੰਡੀਗੜ੍ਹ, 06 ਅਗਸਤ 2024: ਸੰਯੁਕਤ ਕਿਸਾਨ ਮੋਰਚਾ (Samyukt Kisan Morcha) ਦਾ 12 ਮੈਂਬਰੀ ਵਫ਼ਦ ਅੱਜ ਮੁੜ ਸੰਸਦ ਕੰਪਲੈਕਸ ‘ਚ ਵਿਰੋਧੀ ਧਿਰ ਦੇ ਆਗੂ ਅਤੇ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨਾਲ ਮੁਲਾਕਾਤ ਕਰੇਗਾ। ਇਸ ਵਫ਼ਦ ‘ਚ ਕਿਸਾਨ ਆਗੂ ਰਾਕੇਸ਼ ਟਿਕੈਤ, ਦਰਸ਼ਨ ਪਾਲ ਅਤੇ ਬਲਬੀਰ ਸਿੰਘ ਰਾਜੇਵਾਲ ਸ਼ਾਮਲ ਹੋਣਗੇ।
ਕਿਸਾਨਾਂ ਦਾ ਵਫ਼ਦ ਅੱਜ ਸ਼ਾਮ ਕਰੀਬ 5 ਵਜੇ ਰਾਹੁਲ ਗਾਂਧੀ ਨਾਲ ਮੁਲਾਕਾਤ ਕਰੇਗਾ। ਇਸ ਤੋਂ ਪਹਿਲਾਂ ਵੀ ਕਿਸਾਨਾਂ ਦਾ ਵਫ਼ਦ ਰਾਹੁਲ ਗਾਂਧੀ ਨੂੰ ਮਿਲਿਆ ਸੀ, ਜਿਸ ਨੇ ਉਨ੍ਹਾਂ ਨੂੰ ਕਿਸਾਨ ਯੂਨੀਅਨਾਂ ਦੀਆਂ ਮੰਗਾਂ ਤੋਂ ਜਾਣੂ ਕਰਵਾਇਆ ਸੀ। ਕਿਸਾਨਾਂ ਨੇ ਬਜਟ ‘ਚ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਰੂਪ ਦੇਣ ਬਾਰੇ ਕੁਝ ਨਾ ਹੋਣ ‘ਤੇ ਨਿਰਾਸ਼ਾ ਜ਼ਾਹਿਰ ਕੀਤੀ। ਰਾਹੁਲ ਗਾਂਧੀ ਨੇ ਕਿਸਾਨਾਂ ਨੂੰ ਐਮਐਸਪੀ ਦਾ ਮੁੱਦਾ ਸੰਸਦ ‘ਚ ਉਠਾਉਣ ਦਾ ਭਰੋਸਾ ਦਿੱਤਾ ਸੀ ।