Site icon TheUnmute.com

ਸ਼੍ਰੋਮਣੀ ਅਕਾਲੀ ਦਲ ਦੇ ਵਫ਼ਦ ਵਲੋਂ ਭਲਕੇ ਪੰਜਾਬ ਰਾਜਪਾਲ ਨਾਲ ਮੁਲਾਕਾਤ

Shiromani Akali Dal

ਚੰਡੀਗੜ੍ਹ 30 ਅਗਸਤ 2022: ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ‘ਚ ਅਕਾਲੀ ਦਲ ਦੇ ਇਕ ਵਫ਼ਦ ਵਲੋਂ ਭਲਕੇ 31 ਅਗਸਤ ਨੂੰ ਸਵੇਰੇ 11 ਵਜੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਨਾਲ ਮੁਲਾਕਾਤ ਕੀਤੀ ਜਾਵੇਗੀ | ਪ੍ਰਾਪਤ ਜਾਣਕਰੀ ਅਨੁਸਾਰ ਅਕਾਲੀ ਦਲ ਦੇ ਵਫ਼ਦ ਵਲੋਂ ਪੰਜਾਬ ਆਬਕਾਰੀ ਨੀਤੀ 2022 ‘ਚ ਹੋਈਆਂ ਗੰਭੀਰ ਬੇਨਿਯਮੀਆਂ ਬਾਰੇ ਜਾਣੂ ਕਰਵਾਇਆ ਜਾਵੇਗਾ ਅਤੇ ਸਮੁੱਚੇ ਘਪਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਜਾਵੇਗੀ।

ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੈਂਸ ਦੌਰਾਨ ਕਿਹਾ ਸੀ ਕਿ ਮਾਨ ਸਰਕਾਰ ਨੇ ਦਿੱਲੀ ਦੀ ਆਬਕਾਰੀ ਨੀਤੀ ਪੰਜਾਬ ਵਿੱਚ ਲਿਆਂਦੀ, ਜੋ ਆਬਕਾਰੀ ਨੀਤੀ ਦਿੱਲੀ ਵਿੱਚ ਚੱਲ ਰਹੀ ਹੈ, ਉਹ ਪੰਜਾਬ ਵਿੱਚ ਲਾਗੂ ਕੀਤੀ ਗਈ। ਸੁਖਬੀਰ ਨੇ ਕਿਹਾ ਕਿ ਸੂਬੇ ‘ਚ ‘ਆਪ’ ਦੀ ਸਰਕਾਰ ਬਣੀ ਨੂੰ 5 ਮਹੀਨੇ ਹੋ ਗਏ ਹਨ ਅਤੇ ਇਸ ਥੋੜ੍ਹੇ ਸਮੇਂ ‘ਚ ਹੀ 500 ਕਰੋੜ ਰੁਪਏ ਦੀ ਲੁੱਟ ਹੋਈ ਹੈ।

ਸੁਖਬੀਰ ਸਿੰਘ ਬਾਦਲ (Sukhbir Singh Badal) ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਪਹਿਲਾਂ ਆਬਕਾਰੀ ਨੀਤੀ ਨੂੰ ਲੈ ਕੇ ਦਿੱਲੀ ‘ਚ ਘਪਲੇ ਕੀਤੇ ਅਤੇ ਹੁਣ ਪੰਜਾਬ ‘ਚ ਯੋਜਨਾ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਸਰਕਾਰ ਨੇ ਆਬਕਾਰੀ ਨੀਤੀ ਦੇ ਨਾਂ ’ਤੇ ਸਭ ਤੋਂ ਵੱਡਾ ਘਪਲਾ ਕੀਤਾ ਹੈ। ਸੁਖਬੀਰ ਨੇ ਕਿਹਾ ਕਿ ਪੰਜਾਬ ਦੀ ਆਬਕਾਰੀ ਨੀਤੀ ਦਿੱਲੀ ਵਿੱਚ ਮਨੀਸ਼ ਸਿਸੋਦੀਆ ਅਤੇ ਰਾਘਵ ਚੱਢਾ ਨੇ ਤਿਆਰ ਕੀਤੀ ਹੈ।

Exit mobile version