Supreme Court

ਸੁਪਰੀਮ ਕੋਰਟ ‘ਚ ਗੰਭੀਰ ਅਪਰਾਧਿਕ ਮਾਮਲੇ ‘ਚ ਨਾਮਜ਼ਦ ਵਿਅਕਤੀਆਂ ਦੇ ਚੋਣ ਲੜਨ ‘ਤੇ ਰੋਕ ਲਗਾਉਣ ਦੀ ਕੀਤੀ ਮੰਗ

ਚੰਡੀਗੜ੍ਹ 28 ਸਤੰਬਰ 2022: ਸੁਪਰੀਮ ਕੋਰਟ (Supreme Court) ਨੇ ਬੁੱਧਵਾਰ ਨੂੰ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਨੋਟਿਸ ਜਾਰੀ ਕਰ ਕੇ ਉਨ੍ਹਾਂ ਵਿਅਕਤੀਆਂ ਦੇ ਚੋਣ ਲੜਨ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ, ਜਿਨ੍ਹਾਂ ‘ਤੇ ਗੰਭੀਰ ਅਪਰਾਧਾਂ ਲਈ ਦੋਸ਼ ਦੇ ਕੇਸ ਦਰਜ ਕੀਤੇ ਗਏ ਹਨ।

ਜਿਕਰਯੋਗ ਹੈ ਕਿ ਵਕੀਲ ਅਸ਼ਵਨੀ ਕੁਮਾਰ ਉਪਾਧਿਆਏ ਦੁਆਰਾ ਦਾਇਰ ਪਟੀਸ਼ਨ ‘ਤੇ ਸੁਣਵਾਈ ਕਰ ਰਹੀ ਸੀ। ਪਟੀਸ਼ਨ ‘ਚ ਕੇਂਦਰ ਸਰਕਾਰ ਅਤੇ ਚੋਣ ਕਮਿਸ਼ਨ ਨੂੰ ਉਨ੍ਹਾਂ ਉਮੀਦਵਾਰਾਂ ਨੂੰ ਹਿਰਾਸਤ ‘ਚ ਲੈਣ ਲਈ ਕਦਮ ਚੁੱਕਣ ਲਈ ਨਿਰਦੇਸ਼ ਦੇਣ ਦੀ ਵੀ ਮੰਗ ਕੀਤੀ ਗਈ ਹੈ, ਜਿਨ੍ਹਾਂ ‘ਤੇ ਗੰਭੀਰ ਅਪਰਾਧਾਂ ਲਈ ਮੁਕੱਦਮਾ ਚੱਲ ਰਿਹਾ ਹੈ।

ਇਸਦੇ ਨਾਲ ਹੀ ਪਟੀਸ਼ਨ ਵਿੱਚ ਦਾਅਵਾ ਕੀਤਾ ਗਿਆ ਹੈ ਕਿ ਲਾਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਤੇ ਅਦਾਲਤ ਦੇ ਪਹਿਲੇ ਨਿਰਦੇਸ਼ਾਂ ਦੇ ਬਾਵਜੂਦ ਕੇਂਦਰ ਅਤੇ ਚੋਣ ਕਮਿਸ਼ਨ ਨੇ ਇਸ ਸਬੰਧ ਵਿੱਚ ਕੋਈ ਕਦਮ ਨਹੀਂ ਚੁੱਕੇ ਹਨ। ਪਟੀਸ਼ਨ ਮੁਤਾਬਕ 2019 ਦੀਆਂ ਲੋਕ ਸਭਾ ਚੋਣਾਂ ਜਿੱਤਣ ਵਾਲੇ 539 ਉਮੀਦਵਾਰਾਂ ਵਿੱਚੋਂ 233 (43 ਫੀਸਦੀ) ਨੇ ਆਪਣੇ ਵਿਰੁੱਧ ਅਪਰਾਧਿਕ ਮਾਮਲੇ ਦਰਜ ਕੀਤੇ ਗਏ ਹਨ।

Scroll to Top