July 7, 2024 7:54 am
Air India

ਏਅਰ ਇੰਡੀਆ ਦੀ ਫਲਾਈਟ ‘ਚ ਸ਼ਰਾਬੀ ਵਿਅਕਤੀ ਨੇ ਔਰਤ ਨਾਲ ਕੀਤੀ ਬਦਸਲੂਕੀ, ਡੀਜੀਸੀਏ ਨੇ ਮੰਗੀ ਰਿਪੋਰਟ

ਚੰਡੀਗੜ੍ਹ 04 ਜਨਵਰੀ 2023: ਏਅਰ ਇੰਡੀਆ ਦੀ ਫਲਾਈਟ ‘ਚ ਸਵਾਰ ਇੱਕ ਨਸ਼ੇ ਵਿੱਚ ਧੁੱਤ ਵਿਅਕਤੀ ਨੇ ਬਿਜ਼ਨੈੱਸ ਕਲਾਸ ‘ਚ ਸਫਰ ਕਰ ਰਹੀ ਬਜ਼ੁਰਗ ਔਰਤ ‘ਤੇ ਪਿਸ਼ਾਬ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਉਸ ‘ਤੇ ਕੋਈ ਕਾਰਵਾਈ ਨਹੀਂ ਹੋਈ। ਘਟਨਾ 26 ਨਵੰਬਰ ਦੀ ਦੱਸੀ ਅਜੇ ਰਹੀ ਹੈ। ਕੁਝ ਦਿਨਾਂ ਬਾਅਦ ਮਹਿਲਾ ਨੇ ਟਾਟਾ ਗਰੁੱਪ ਦੇ ਚੇਅਰਮੈਨ ਨੂੰ ਸ਼ਿਕਾਇਤ ਕੀਤੀ।

ਹੁਣ ਇਸ ‘ਤੇ ਹਵਾਬਾਜ਼ੀ ਰੈਗੂਲੇਟਰ ਡਾਇਰੈਕਟੋਰੇਟ ਜਨਰਲ ਆਫ ਸਿਵਲ ਐਵੀਏਸ਼ਨ (ਡੀਜੀਸੀਏ) ਨੇ ਏਅਰਲਾਈਨ ਤੋਂ ਘਟਨਾ ਦੀ ਰਿਪੋਰਟ ਮੰਗੀ ਹੈ। ਡੀਜੀਸੀਏ ਨੇ ਕਿਹਾ, “ਅਸੀਂ ਏਅਰਲਾਈਨ ਤੋਂ ਰਿਪੋਰਟ ਮੰਗ ਰਹੇ ਹਾਂ ਅਤੇ ਲਾਪਰਵਾਹੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕਰਾਂਗੇ।

ਏਅਰ ਇੰਡੀਆ ਨੇ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਇਸ ਵਿੱਚ ਦੱਸਿਆ ਗਿਆ ਹੈ ਕਿ ਇਹ ਉਡਾਣ ਨਿਊਯਾਰਕ ਦੇ ਜੌਹਨ ਐਫ ਕੈਨੇਡੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਦਿੱਲੀ ਆ ਰਹੀ ਸੀ। ਘਟਨਾ ਤੋਂ ਬਾਅਦ ਏਅਰ ਇੰਡੀਆ ਨੇ ਇੱਕ ਅੰਦਰੂਨੀ ਕਮੇਟੀ ਦਾ ਗਠਨ ਕੀਤਾ ਹੈ ਜਿਸ ਨੇ ਇਸ ਘਟਨਾ ਵਿੱਚ ਸ਼ਾਮਲ ਯਾਤਰੀ ਨੂੰ ਨੋ-ਫਲਾਈ ਸੂਚੀ ਵਿੱਚ ਰੱਖਣ ਦੀ ਸਿਫਾਰਸ਼ ਕੀਤੀ। ਹਾਲਾਂਕਿ ਇਸ ਮਾਮਲੇ ਦੀ ਜਾਂਚ ਸਰਕਾਰ ਵੱਲੋਂ ਗਠਿਤ ਕਮੇਟੀ ਵੱਲੋਂ ਕੀਤੀ ਜਾ ਰਹੀ ਹੈ।

ਖਬਰਾਂ ਮੁਤਾਬਕ ਲੰਚ ਫਲਾਈਟ ‘ਚ ਰੋਸ਼ਨੀ ਮੱਧਮ ਸੀ। ਇਸ ਦੌਰਾਨ ਫਲਾਈਟ ‘ਚ ਸਵਾਰ ਵਿਅਕਤੀ ਨੇ ਬਜ਼ੁਰਗ ਔਰਤ ‘ਤੇ ਪਿਸ਼ਾਬ ਕਰ ਦਿੱਤਾ, ਇਸ ਤੋਂ ਬਾਅਦ ਵੀ ਵਿਅਕਤੀ ਉਦੋਂ ਤੱਕ ਨਹੀਂ ਹਟਿਆ ਜਦੋਂ ਤੱਕ ਦੂਜੇ ਯਾਤਰੀ ਨੇ ਉਸ ਨੂੰ ਜਾਣ ਲਈ ਨਹੀਂ ਕਿਹਾ। ਇਸਦੇ ਨਾਲ ਹੀ ਕਰੂ ਮੈਂਬਰ ਨੇ ਉਸ ਨੂੰ ਕੱਪੜੇ ਅਤੇ ਚੱਪਲਾਂ ਦਿੱਤੀਆਂ ਅਤੇ ਉਸ ਨੂੰ ਆਪਣੀ ਸੀਟ ‘ਤੇ ਵਾਪਸ ਜਾਣ ਲਈ ਕਿਹਾ। ਉਥੇ ਹੀ ਦਿੱਲੀ ਉਤਰਨ ਤੋਂ ਬਾਅਦ ਦੋਸ਼ੀ ਯਾਤਰੀ ਬਿਨਾਂ ਕੋਈ ਕਾਰਵਾਈ ਦਾ ਸਾਹਮਣਾ ਕੀਤੇ ਬਿਨਾਂ ਚਲਾ ਗਿਆ ਸੀ |