farmer

ਸ਼ੰਭੂ ਬਾਰਡਰ ‘ਤੇ ਕਿਸਾਨ ਅੰਦੋਲਨ ਦੌਰਾਨ ਇੱਕ ਕਿਸਾਨ ਦੀ ਮੌਤ

ਗੁਰਦਾਸਪੁਰ, 16 ਫਰਵਰੀ 2024: ਕਿਸਾਨ ਆਪਣੀਆਂ ਮੰਗਾਂ ਨੂੰ ਲੈ ਕੇ ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ | ਹਰਿਆਣਾ ਪੁਲਿਸ ਵੱਲੋਂ ਕੀਤੀ ਕਾਰਵਾਈ ਕਾਰਨ ਕਈ ਕਿਸਾਨ (farmer) ਜ਼ਖਮੀ ਹੋਏ ਹਨ | ਇਸ ਦੌਰਾਨ ਇੱਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ, ਅੰਦੋਲਨ ਦੌਰਾਨ ਇੱਕ ਕਿਸਾਨ ਦੀ ਅਚਾਨਕ ਹਾਲਤ ਵਿਗੜ ਗਈ ਅਤੇ ਉਸ ਨੂੰ ਇਲਾਜ ਲਈ ਰਾਜਿੰਦਰ ਹਸਪਤਾਲ ਲਿਜਾਇਆ ਗਿਆ, ਜਿੱਥੇ ਇਲਾਜ ਦੌਰਾਨ ਕਿਸਾਨ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕਿਸਾਨ ਨੂੰ ਦਿਲ ਦਾ ਦੌਰਾ ਪਿਆ ਹੈ |

ਮ੍ਰਿਤਕ ਕਿਸਾਨ (farmer) ਦੀ ਪਛਾਣ ਗਿਆਨ ਸਿੰਘ ਪੁੱਤਰ ਗੁੱਜਰ ਸਿੰਘ ਵਾਸੀ ਪਿੰਡ ਚਾਚੋਕੀ, ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਉਕਤ ਮ੍ਰਿਤਕ ਕਿਸਾਨ 11 ਫਰਵਰੀ ਨੂੰ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਬਾਬਾ ਨਾਮਦੇਵ ਜੀ ਦੇ ਜਥੇ ਨਾਲ ਸ਼ੰਭੂ ਬਾਰਡਰ ‘ਤੇ ਗਿਆ ਸੀ | ਹੁਣ ਕਿਸਾਨ ਦੀ ਮ੍ਰਿਤਕ ਦੇਹ ਨੂੰ ਅੰਦੋਲਨ ‘ਚ ਲਿਆਂਦਾ ਜਾਵੇਗਾ |

Scroll to Top