July 3, 2024 12:55 am
Paddy

ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਪਿੰਡ ਕਾਉਣੀ ਵਿਖੇ ਲਗਾਇਆ ਕਿਸਾਨ ਸਿਖਲਾਈ ਕੈਂਪ

ਸ੍ਰੀ ਮੁਕਤਸਰ ਸਾਹਿਬ, 14 ਜੂਨ 2024: ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਕਾਉਣੀ ਵਿਖੇ ਝੋਨੇ (Paddy) ਅਤੇ ਬਾਸਮਤੀ ਦੀ ਸਿੱਧੀ ਬਿਜਾਈ ਸਬੰਧੀ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾ ਹੇਠ ਬਲਾਕ ਪੱਧਰੀ ਕੈਂਪ ਦਾ ਆਯੋਜਨ ਕੀਤਾ ਗਿਆ। ਕੈਂਪ ਦੀ ਸੁਰੂਆਤ ਨਰਿੰਦਰਪਾਲ ਸਿੰਘ, ਖੇਤੀਬਾੜੀ ਵਿਕਾਸ ਅਫਸਰ, ਸਰਕਲ ਖੂਨਣ-ਖੁਰਦ ਬਲਾਕ ਗਿੱਦੜਬਾਹਾ ਵੱਲੋਂ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਦੀ ਸਿੱਧੀ ਬਿਜਾਈ ਦੀ ਰਜਿਸਟਰੈਸ਼ਨ ਕਰਵਾਉਣ ਅਤੇ ਕਿਸਾਨ ਸਨਮਾਨ ਨਿੱਧੀ ਯੋਜਨਾ ਬਾਰੇ ਜਾਣੂ ਕਰਵਾਇਆ ਗਿਆ। ਇਸ ਤੋਂ ਬਾਅਦ ਜਗਤਾਰ ਸਿੰਘ, ਖੇਤੀਬਾੜੀ ਵਿਸਥਾਰ ਅਫਸਰ ਨੇ ਝੋਨੇ ਦੀ ਸਿੰਧੀ ਬਿਜਾਈ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਸਾਝੀ ਕੀਤੀ।

ਕਰਨਜੀਤ ਸਿੰਘ, ਪ੍ਰੋਜੈਕਟ ਡਾਇਰੈਕਟਰ ਆਤਮਾ ਵੱਲੋਂ ਝੋਨੇ ਬਾਸਮਤੀ ਦੀ ਪਨੀਰੀ ਦੀ ਬਿਜਾਈ ਤੋਂ ਲੈ ਕੇ ਖੇਤਾਂ ਵਿੱਚ ਪਨੀਰੀ ਲਗਾਉਣ ਅਤੇ ਝੋਨੇ (Paddy) ਬਾਸਮਤੀ ਦੇ ਕੀੜੀਆਂ ਮਕੌੜਿਆਂ ਬਾਰੇ ਆਪਣੇ ਵਿਚਾਰ ਸਾਝੇ ਕੀਤੇ। ਇਸ ਉਪਰੰਤ ਗੁਰਨਾਮ ਸਿੰਘ ਮੁੱਖ ਖੇਤੀਬਾੜੀ ਅਫਸਰ, ਸ੍ਰੀ ਮੁਕਤਸਰ ਸਾਹਿਬ ਵੱਲੋਂ ਕਿਸਾਨਾਂ ਨੂੰ ਵੱਧ ਤੋਂ ਵੱਧ ਸਿੱਧੀ ਬਿਜਾਈ ਕਰਨ ਬਾਰੇ ਪ੍ਰੇਰਿਤ ਕਰਦੇ ਹੋਏ ਮੱਕੀ ਅਤੇ ਨਰਮੇ ਦੀ ਬਿਜਾਈ ਉਪਰ ਸਰਕਾਰ ਵੱਲੋਂ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਬਾਰੇ ਕਿਸਾਨਾਂ ਨੂੰ ਜਾਣੂ ਕਰਵਾਇਆ।

ਜਗਮੋਹਨ ਸਿੰਘ ਖੇਤੀਬਾੜੀ ਵਿਕਾਸ ਅਫਸਰ, ਗਿੱਦੜਬਾਹਾ ਨੇ ਕੈਂਪ ਤੇ ਸਾਮਲ ਹੋਏ ਕਿਸਾਨਾਂ ਦਾ ਧੰਨਵਾਦ ਕੀਤਾ।ਇਸ ਮੌਕੇ ‘ਤੇ ਸੁਖਜਿੰਦਰ ਸਿੰਘ, ਏ.ਡੀ.ਓ, ਮਨਿੰਦਰਦੀਪ ਸਿਘੰ, ਏ.ਡੀ.ਓ ਅਤੇ ਸਮੂਹ ਗਿੱਦੜਬਾਹਾ, ਖੇਤੀਬਾੜੀ ਸਟਾਫ ਅਤੇ ਪਿੰਡ ਕਾਉਣੀ ਦੇ ਅਗਾਂਹਵਾਧੂ ਕਿਸਾਨ ਹਾਜ਼ਰ ਸਨ।