Site icon TheUnmute.com

ਜ਼ੀਰਾ ‘ਚ ਸੀਆਈਡੀ ਵਿਭਾਗ ‘ਚ ਤਾਇਨਾਤ ਇੱਕ ਮੁਲਾਜ਼ਮ ’ਤੇ ਜਾਨਲੇਵਾ ਹਮਲਾ

CID

ਚੰਡੀਗੜ੍ਹ, 30 ਨਵੰਬਰ, 2023: ਫ਼ਿਰੋਜ਼ਪੁਰ ਜ਼ਿਲ੍ਹੇ ਦੇ ਜ਼ੀਰਾ ਕਸਬੇ ਵਿੱਚ ਸੀਆਈਡੀ (CID) ਵਿਭਾਗ ਵਿੱਚ ਤਾਇਨਾਤ ਇੱਕ ਮੁਲਾਜ਼ਮ ’ਤੇ ਜਾਨਲੇਵਾ ਹਮਲੇ ਦੀ ਖ਼ਬਰ ਸਾਹਮਣੇ ਆਈ ਹੈ । ਇਸ ਹਮਲੇ ਵਿੱਚ ਮੋਟਰਸਾਈਕਲ ਸਵਾਰ ਇੱਕ ਸੀਆਈਡੀ ਮੁਲਾਜ਼ਮ ਅਤੇ ਉਸ ਦਾ ਪੁੱਤਰ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਜ਼ੀਰਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

ਹਸਪਤਾਲ ਵਿੱਚ ਜ਼ੇਰੇ ਇਲਾਜ ਸੀਆਈਡੀ (CID) ਮੁਲਾਜ਼ਮ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਹਰ ਰੋਜ਼ ਦੀ ਤਰ੍ਹਾਂ ਅੱਜ ਵੀ ਉਹ ਪਿੰਡ ਬਸਤੀ ਬੂਟੇਵਾਲੀ ਦੀ ਡੇਅਰੀ ’ਚ ਦੁੱਧ ਪਾ ਕੇ ਮੋਟਰਸਾਈਕਲ ’ਤੇ ਆਪਣੇ ਲੜਕੇ ਨਾਲ ਘਰ ਪਰਤ ਰਿਹਾ ਸੀ। ਜਦੋਂ ਉਹ ਪਿੰਡ ਨੂੰ ਜਾਣ ਲਈ ਸੜਕ ਪਾਰ ਕਰ ਰਿਹਾ ਸੀ ਤਾਂ ਉਥੇ ਪਹਿਲਾਂ ਤੋਂ ਖੜ੍ਹੇ ਕੁਝ ਅਣਪਛਾਤੇ ਵਿਅਕਤੀਆਂ ਨੇ ਹਮਲਾ ਕਰ ਦਿੱਤਾ, ਇਸ ਕਾਰਨ ਮੋਟਰਸਾਈਕਲ ਆਪਣਾ ਸੰਤੁਲਨ ਗੁਆ ​​ਬੈਠਾ ਅਤੇ ਉਹ ਡਿੱਗ ਗਿਆ। ਉਸ ਨੇ ਦੱਸਿਆ ਕਿ ਦੋ ਦਿਨ ਪਹਿਲਾਂ ਕੁਝ ਅਣਪਛਾਤੇ ਵਿਅਕਤੀਆਂ ਨੇ ਉਸ ਦੇ ਮੋਟਰਸਾਈਕਲ ਨੂੰ ਟੱਕਰ ਮਾਰਨ ਦੀ ਕੋਸ਼ਿਸ਼ ਕੀਤੀ ਸੀ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਮੌਕੇ ‘ਤੇ ਪਹੁੰਚੀ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Exit mobile version