Site icon TheUnmute.com

ਦੁਬਈ ਤੋਂ ਅੰਮ੍ਰਿਤਸਰ ਆ ਰਹੀ ਫਲਾਈਟ ‘ਚ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ, ਪੁਲਿਸ ਵਲੋਂ ਮੁਲਜ਼ਮ ਗ੍ਰਿਫਤਾਰ

Indigo

ਅੰਮ੍ਰਿਤਸਰ,15 ਮਈ 2023: ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਅੰਮ੍ਰਿਤਸਰ (Amritsar) ਆ ਰਹੇ ਜਹਾਜ਼ ’ਚ ਮਹਿਲਾ ਕਰੂ ਮੈਂਬਰ ਨਾਲ ਜਲੰਧਰ ਦੇ ਇਕ ਯਾਤਰੀ ਵਲੋਂ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ । ਜਹਾਜ਼ ਦੇ ਅੰਮ੍ਰਿਤਸਰ ਪਹੁੰਚਦੇ ਹੀ ਏਅਰਪੋਰਟ ਥਾਣੇ ਦੀ ਪੁਲਿਸ ਨੇ ਉਸ ਨੂੰ ਗ੍ਰਿਫਤਾਰ ਕਰ ਲਿਆ। ਇੰਡੀਗੋ ਏਅਰਲਾਈਨ ਦਾ ਜਹਾਜ਼ 12 ਮਈ ਨੂੰ ਏਅਰਪੋਰਟ ’ਤੇ ਉੱਤਰਿਆ ਸੀ। ਮੁਲਜ਼ਮ ਦੀ ਪਛਾਣ ਜਲੰਧਰ ਦੇ ਕੋਟਲੀ ਪਿੰਡ ਵਾਸੀ ਰਜਿੰਦਰ ਸਿੰਘ ਦੇ ਰੂਪ ਵਜੋਂ ਹੋਈ ਹੈ।

ਮੁਲਜ਼ਮ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ। ਏਅਰਪੋਰਟ ’ਤੇ ਤਾਇਨਾਤ ਇੰਡੀਗੋ ਏਅਰਲਾਈਨ ਦੇ ਸਹਾਇਕ ਸੁਰੱਖਿਆ ਮੈਨੇਜਰ ਅਜੇ ਕੁਮਾਰ ਨੇ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਸ਼ਨਿਚਰਵਾਰ ਨੂੰ ਦੁਬਈ ਤੋਂ ਆਈ ਇੰਡੀਗੋ ਏਅਰਲਾਈਨ ਦੀ ਫਲਾਈਟ ’ਚ ਜਲੰਧਰ ਦੇ ਪਿੰਡ ਕੋਟਲੀ ਵਾਸੀ ਰਜਿੰਦਰ ਸਿੰਘ ਨੂੰ ਗ੍ਰਿਫਤਾਰ ਕੀਤਾ ਹੈ। ਮੁਲਜ਼ਮ ਨੇ ਯਾਤਰਾ ਤੋਂ ਪਹਿਲਾਂ ਸ਼ਰਾਬ ਪੀਤੀ ਹੋਈ ਸੀ। ਉਸ ਨੇ ਮਹਿਲਾ ਕਰੂ ਮੈਂਬਰ ਨਾਲ ਛੇੜਛਾੜ ਕੀਤੀ ਅਤੇ ਧਮਕੀਆਂ ਦਿੱਤੀਆਂ। ਪੁਲਿਸ ਨੇ ਉਸ ਖ਼ਿਲਾਫ਼ ਕੇਸ ਦਰਜ ਕਰ ਕੇ ਕਾਬੂ ਕਰ ਲਿਆ ਹੈ।

Exit mobile version