July 6, 2024 7:24 pm
Mansa

ਮਾਨਸਾ ਜ਼ਿਲ੍ਹੇ ‘ਚ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਡੇਢ ਲੱਖ ਰੁਪਏ ਦਾ ਜ਼ੁਰਮਾਨਾ

ਮਾਨਸਾ, 3 ਨਵੰਬਰ 2023: ਮਾਨਸਾ (Mansa) ਜ਼ਿਲ੍ਹੇ ਦੇ ਵਿੱਚ ਪਰਾਲੀ ਸਾੜਨ ਵਾਲੇ ਕਿਸਾਨਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡੇਢ ਲੱਖ ਰੁਪਏ ਦੇ ਕਰੀਬ ਜ਼ੁਰਮਾਨੇ ਲਗਾਏ ਹਨ | ਇਸ ਸਾਲ ਪਿਛਲੇ ਸਾਲ ਨਾਲੋਂ ਮਾਨਸਾ ਵਿੱਚ ਪਰਾਲੀ ਸਾੜਨ ਦੇ ਮਾਮਲੇ ਵੀ ਜਿਆਦਾ ਸਾਹਮਣੇ ਆਏ ਹਨ ਅਤੇ ਹੁਣ ਤੱਕ 70 ਦੇ ਕਰੀਬ ਕਿਸਾਨਾਂ ‘ਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਜ਼ੁਰਮਾਨੇ ਲਗਾਉਣ ਅਤੇ ਲਾਲ ਲਕੀਰ ਲਗਾਉਣ ਦੀ ਕਾਰਵਾਈ ਕੀਤੀ ਗਈ ਹੈ।

ਪੰਜਾਬ ਸਰਕਾਰ ਅਤੇ ਜ਼ਿਲ੍ਹਾਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਲਈ ਲਗਾਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। ਡਿਪਟੀ ਕਮਿਸ਼ਨਰ ਮਾਨਸਾ ਪਰਮਵੀਰ ਸਿੰਘ ਨੇ ਦੱਸਿਆ ਕਿ ਇਸ ਸਾਲ 617 ਦੇ ਕਰੀਬ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਏ ਹਨ ਅਤੇ ਪਰਾਲੀ ਸਾੜਨ ਵਾਲੇ 70 ਕਿਸਾਨਾਂ ‘ਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਡੇਢ ਲੱਖ ਰੁਪਏ ਦੇ ਕਰੀਬ ਜ਼ੁਰਮਾਨੇ ਵੀ ਲਗਾਏ ਗਏ ਹਨ | ਉਹਨਾਂ ਦੱਸਿਆ ਕਿ ਇਸ ਤੋਂ ਇਲਾਵਾ ਕਿਸਾਨਾਂ ਦੀਆਂ ਜਮੀਨਾਂ ਤੇ ਲਾਲ ਲਕੀਰ ਦੀ ਐਂਟਰੀ ਵੀ ਕੀਤੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ (Mansa) ਨੇ ਦੱਸਿਆ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੇ ਲਈ ਲਗਾਤਾਰ ਪਿੰਡਾਂ ਦੇ ਵਿੱਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਅਤੇ ਜ਼ਿਲਾ ਪ੍ਰਸ਼ਾਸਨ ਵੱਲੋਂ ਕੈਂਪ ਲਗਾ ਕੇ ਵੀ ਜਾਗਰੂਕ ਕੀਤਾ ਜਾ ਰਿਹਾ ਹੈ | ਉਹਨਾਂ ਦੱਸਿਆ ਕਿ ਕਿਸਾਨਾਂ ਨੂੰ ਵੀ ਇਸ ਪ੍ਰਤੀ ਜਥੇਬੰਦੀਆਂ ਦੇ ਨਾਲ ਮੀਟਿੰਗ ਕਰਕੇ ਜਾਗਰੂਕ ਕਰਨ ਦੀ ਅਪੀਲ ਕੀਤੀ ਗਈ ਸੀ ਜਿਸ ਦੇ ਤਹਿਤ ਇਸ ਦਾ ਅਸਰ ਵੀ ਦਿਖਾਈ ਦੇ ਰਿਹਾ ਹੈ |

ਉਹਨਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੇ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਕਿਉਂਕਿ ਇਸ ਦੇ ਨਾਲ ਜਿੱਥੇ ਸਾਡਾ ਵਾਤਾਵਰਨ ਦੂਸ਼ਿਤ ਹੋ ਰਿਹਾ ਹੈ | ਉੱਥੇ ਅਸੀਂ ਖੁਦ ਵੀ ਬਿਮਾਰੀਆਂ ਦੇ ਸ਼ਿਕਾਰ ਹੋ ਰਹੇ ਹਾਂ ਉਹਨਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਲਾਉਣ ਦੇ ਨਾਲ ਜਿੱਥੇ ਸਾਡੀ ਜ਼ਮੀਨਦੀ ਉਪਜਾਊ ਸ਼ਕਤੀ ਘਟਦੀ ਹੈ ਉਥੇ ਹੀ ਪਰਾਲੀ ਦੇ ਧੂੰਏ ਕਾਰਨ ਕਈ ਹਾਦਸੇ ਵੀ ਹੁੰਦੇ ਹਨ।