Site icon TheUnmute.com

ਉੱਤਰ ਪ੍ਰਦੇਸ਼ ‘ਚ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ, 8 ਮਜ਼ਦੂਰਾਂ ਦੀ ਮੌਤ

Uttar Pradesh

ਚੰਡੀਗੜ੍ਹ 04 ਜੂਨ 2022: ਇਸ ਸਮੇ ਦੀ ਵੱਡੀ ਖ਼ਬਰ ਉੱਤਰ ਪ੍ਰਦੇਸ਼ (Uttar Pradesh) ਦੇ ਹਾਪੁੜ ਵਿੱਚ ਇੱਕ ਕੈਮੀਕਲ ਫੈਕਟਰੀ ਵਿੱਚ ਅੱਗ ਲੱਗਣ ਕਾਰਨ ਅੱਠ ਲੋਕਾਂ ਦੀ ਮੌਤ ਹੋ ਗਈ ਹੈ । ਇਨ੍ਹਾਂ ‘ਚੋਂ 6 ਲਾਸ਼ਾਂ ਨੂੰ ਬਾਹਰ ਕੱਢ ਲਿਆ ਗਿਆ ਹੈ। ਦੱਸਿਆ ਜਨਾ ਰਿਹਾ ਹੈ ਕਿ ਇਸ ਹਾਦਸੇ ‘ਚ 20 ਲੋਕ ਜ਼ਖਮੀ ਹੋਏ ਹਨ। ਮੌਕੇ ‘ਤੇ ਪੁਲਿਸ ਅਤੇ ਫਾਇਰ ਬ੍ਰਿਗੇਡ ਰਾਹਤ ਕਾਰਜ ਲਗਾਤਾਰ ਜਾਰੀ ਹੈ। ਇਸਦੇ ਨਾਲ ਹੀ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੈ ਅਤੇ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ। ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਫੈਕਟਰੀ ਅੰਦਰ ਹੋਰ ਲੋਕਾਂ ਦੇ ਫਸੇ ਹੋਣ ਦਾ ਖਦਸ਼ਾ ਹੈ।

ਘਟਨਾ ਦੀ ਜਾਣਕਰੀ ਮਿਲਦਿਆਂ ਉੱਤਰ ਪ੍ਰਦੇਸ਼ (Uttar Pradesh) ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਮਜ਼ਦੂਰਾਂ ਦੀ ਮੌਤ ‘ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਕਿਹਾ ਕਿ ਹਾਦਸੇ ਵਿੱਚ ਜ਼ਖਮੀ ਹੋਏ ਲੋਕਾਂ ਦਾ ਇਲਾਜ ਕੀਤਾ ਜਾਵੇ। ਸੀਐਮ ਯੋਗੀ ਨੇ ਮ੍ਰਿਤਕਾਂ ਦੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਜਤਾਈ ਹੈ। ਇਸਦੇ ਹੀ ਸੀਐਮ ਯੋਗੀ ਨੇ ਸੀਨੀਅਰ ਅਧਿਕਾਰੀਆਂ ਨੂੰ ਤੁਰੰਤ ਮੌਕੇ ‘ਤੇ ਪਹੁੰਚ ਕੇ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਹਨ।

Exit mobile version