Amritsar

ਅੰਮ੍ਰਿਤਸਰ ਦੇ ਬਟਾਲਾ ਰੋਡ ‘ਤੇ ਕੱਪੜੇ ਦੇ ਗੋਦਾਮ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ

ਚੰਡੀਗੜ੍ਹ, 24 ਅਪ੍ਰੈਲ 2023: ਅੰਮ੍ਰਿਤਸਰ (Amritsar) ‘ਚ ਇਕ ਘਰ ਦੇ ਅੰਦਰ ਬਣੇ ਗੋਦਾਮ ‘ਚ ਅੱਗ ਲੱਗ ਗਈ। ਅੱਗ ਕਾਰਨ ਘਰ ਅਤੇ ਗੋਦਾਮ ਅੰਦਰ ਪਿਆ ਸਾਮਾਨ ਪੂਰੀ ਤਰ੍ਹਾਂ ਸੜ ਕੇ ਸੁਆਹ ਹੋਣ ਗਿਆ । ਜਿਸ ਵਿੱਚ ਲੱਖਾਂ ਦਾ ਨੁਕਸਾਨ ਹੋਣ ਦਾ ਅਨੁਮਾਨ ਹੈ। ਫਿਲਹਾਲ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ।

ਇਹ ਘਟਨਾ ਸਵੇਰੇ 7 ਵਜੇ ਦੇ ਕਰੀਬ ਇੰਦਰਾ ਕਲੋਨੀ, ਬਟਾਲਾ ਰੋਡ, ਅੰਮ੍ਰਿਤਸਰ (Amritsar) ਵਿਖੇ ਵਾਪਰੀ। ਜਦੋਂ ਲੋਕ ਸੈਰ ਲਈ ਬਾਹਰ ਨਿਕਲੇ ਤਾਂ ਉਨ੍ਹਾਂ ਨੇ ਘਰ ‘ਚੋਂ ਧੂੰਆਂ ਉੱਠਦਾ ਦੇਖਿਆ। ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਨੂੰ ਇਸ ਦੀ ਸੂਚਨਾ ਦਿੱਤੀ ਗਈ। ਇਸਤੋਂ ਬਾਅਦ ਸਰਕਾਰੀ ਫਾਇਰ ਬ੍ਰਿਗੇਡ ਤੋਂ ਇਲਾਵਾ ਸੇਵਾ ਸੰਮਤੀ ਦੀ ਫਾਇਰ ਬ੍ਰਿਗੇਡ ਵੀ ਮੌਕੇ ’ਤੇ ਪਹੁੰਚ ਗਈ।

ਅੱਗ ਲੱਗਣ ਦੀ ਘਟਨਾ ਦੌਰਾਨ ਕੁਝ ਸਾਮਾਨ ਸੜਨ ਤੋਂ ਬਚ ਗਿਆ। ਇਸ ਤੋਂ ਇਲਾਵਾ ਫਾਇਰ ਬ੍ਰਿਗੇਡ ਦੇ ਆਉਣ ਤੋਂ ਪਹਿਲਾਂ ਲੋਕਾਂ ਨੇ ਖੁਦ ਵੀ ਪਾਣੀ ਪਾ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਸਵੇਰੇ ਲੱਗੀ ਅੱਗ ਨੂੰ ਕਰੀਬ ਦੋ ਘੰਟੇ ਦੀ ਮਿਹਨਤ ਤੋਂ ਬਾਅਦ 9 ਵਜੇ ਦੇ ਕਰੀਬ ਬੁਝਾਇਆ ਗਿਆ। ਫਾਇਰ ਬ੍ਰਿਗੇਡ ਦੇ ਨਾਲ ਪਹੁੰਚੇ ਕਰਮਚਾਰੀਆਂ ਦਾ ਕਹਿਣਾ ਹੈ ਕਿ ਅੱਗ ਸ਼ਾਰਟ ਸਰਕਟ ਤੋਂ ਲੱਗੀ ਹੈ।

Scroll to Top