July 7, 2024 2:54 pm
Samrala

ਸਮਰਾਲਾ ‘ਚ ਕਰਿਆਨੇ ਦੀ ਦੁਕਾਨ ਨੂੰ ਲੱਗੀ ਅੱਗ, ਲੱਖਾਂ ਦਾ ਸਮਾਨ ਸੜ ਕੇ ਸੁਆਹ ਹੋਣ ਦਾ ਖ਼ਦਸਾ

ਲੁਧਿਆਣਾ , 23 ਮਾਰਚ 2023: ਜ਼ਿਲ੍ਹਾ ਲੁਧਿਆਣਾ ਦੇ ਸਮਰਾਲਾ (Samrala) ਕਸਬੇ ਵਿੱਚ ਇੱਕ ਕਰਿਆਨੇ ਦੀ ਦੁਕਾਨ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਅੱਗ ਦੀਆਂ ਲਪਟਾਂ ਦੇਖ ਕੇ ਲੋਕਾਂ ਨੇ ਤੁਰੰਤ ਸਟੋਰ ਦੇ ਮਾਲਕ ਨਰਿੰਦਰ ਨੂੰ ਸੂਚਨਾ ਦਿੱਤੀ। ਨਰਿੰਦਰ ਨੇ ਅੱਗ ਲੱਗਣ ਦੀ ਸੂਚਨਾ ਫਾਇਰ ਦਫ਼ਤਰ ਨੂੰ ਦਿੱਤੀ।

ਫਾਇਰ ਬ੍ਰਿਗੇਡ ਦੇ ਕਰਮਚਾਰੀ ਸਮੇਂ ਸਿਰ ਅੱਗ ਬੁਝਾਉਣ ਲਈ ਪਹੁੰਚ ਗਏ ਪਰ ਸਰਕਾਰ ਵੱਲੋਂ ਉਨ੍ਹਾਂ ਨੂੰ ਅੱਗ ਬੁਝਾਉਣ ਲਈ ਦਿੱਤੀਆਂ ਗਈਆਂ ਪਾਣੀ ਦੀਆਂ ਪਾਈਪਾਂ ਥਾਂ-ਥਾਂ ਤੋਂ ਫਟੀਆਂ ਹੋਇਆ ਸਨ । ਫਾਇਰ ਬ੍ਰਿਗੇਡ ਦੀਆਂ 5 ਗੱਡੀਆਂ ਅੱਗ ‘ਤੇ ਕਾਬੂ ਪਾਉਣ ‘ਚ ਲੱਗੀਆਂ ਹੋਈਆਂ ਹਨ। ਕਰਿਆਨੇ ਦੀ ਦੁਕਾਨ ਦੇ ਮਾਲਕ ਨਰਿੰਦਰ ਖੁੱਲਰ ਨੇ ਦੱਸਿਆ ਕਿ ਅੱਗ ਲੱਗਣ ਕਾਰਨ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ । ਅੱਗ ਲੱਗਣ ਦੀ ਸੂਚਨਾ ਮਿਲਦਿਆਂ ਹੀ ਡੀਐਸਪੀ ਸਮਰਾਲਾ ਵਰਿਆਮ ਸਿੰਘ ਤੁਰੰਤ ਮੌਕੇ ’ਤੇ ਪੁੱਜੇ।

Samrala

ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਕਾਫੀ ਮਿਹਨਤ ਕੀਤੀ ਪਰ ਪਾਈਪ ਫਟੇ ਹੋਣ ਕਾਰਨ ਮੁਲਾਜ਼ਮਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪਿਆ।ਪਾਈਪ ਫਟੇ ਹੋਣ ਕਾਰਨ ਪਾਣੀ ਦਾ ਪ੍ਰੈਸ਼ਰ ਬਣਨ ‘ਚ ਦਿੱਕਤ ਆਈ। ਦੱਸ ਦੇਈਏ ਕਿ ਇਹ ਸਥਿਤੀ ਸਿਰਫ਼ ਇੱਕ ਘਟਨਾ ਦੀ ਨਹੀਂ ਹੈ, ਅਕਸਰ ਸਮਰਾਲਾ ਇਲਾਕੇ ਵਿੱਚ ਅੱਗ ਲੱਗਣ ਦੀ ਘਟਨਾ ਵਾਪਰਦੀ ਹੈ ਤਾਂ ਫਾਇਰ ਕਰਮੀਆਂ ਨੂੰ ਫਟੇ ਪਾਈਪਾਂ ਨਾਲ ਕੰਮ ਕਰਨਾ ਪੈਂਦਾ ਹੈ।

ਦੁਕਾਨਦਾਰ ਨਰਿੰਦਰ ਖੁੱਲਰ ਨੇ ਦੱਸਿਆ ਕਿ ਮਾਲ ਰੱਖਣ ਲਈ ਉਪਰਲੀ ਮੰਜ਼ਿਲ ’ਤੇ ਗੋਦਾਮ ਬਣਾਇਆ ਗਿਆ ਹੈ। ਅੱਗ ਦੀਆਂ ਲਪਟਾਂ ਦੂਰੋਂ ਦਿਖਾਈ ਦੇ ਰਹੀਆਂ ਸਨ। ਸਭ ਕੁਝ ਸੜ ਸੁਆਹ ਹੋ ਗਿਆ ਹੈ। ਫਟੀਆਂ ਪਾਈਪਾਂ ਬਾਰੇ ਫਾਇਰ ਬ੍ਰਿਗੇਡ ਦੇ ਅਧਿਕਾਰੀ ਨੇ ਦੱਸਿਆ ਕਿ ਫਟੀਆਂ ਪਾਈਪਾਂ ਸਬੰਧੀ ਵਿਭਾਗ ਨੂੰ ਪੱਤਰ ਲਿਖਿਆ ਗਿਆ ਹੈ, ਜਲਦੀ ਹੀ ਪਾਈਪਾਂ ਬਦਲ ਦਿੱਤੀਆਂ ਜਾਣਗੀਆਂ।

ਮੌਕੇ ‘ਤੇ ਸਮਰਾਲਾ (Samrala) Samrala areaਪੁਲਿਸ ਵੱਲੋਂ ਪਹੁੰਚ ਕੇ ਜਾਇਜ਼ਾ ਲਿਆ ਗਿਆ। ਡੀਐਸਪੀ ਵਰਿਆਮ ਸਿੰਘ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾ ਲਿਆ ਹੈ | ਹਾਲੇ ਨੁਕਸਾਨ ਦਾ ਕੋਈ ਅਨੁਮਾਨ ਨਹੀਂ ਲਗਾਇਆ ਗਿਆ। ਉਹਨਾਂ ਕਿਹਾ ਕਿ ਮੈਂ ਖੁਦ ਆ ਕੇ ਫਾਇਰ ਬ੍ਰਿਗੇਡ ਵੱਲੋਂ ਅੱਗ ‘ਤੇ ਕਾਬੂ ਪਾਉਣ ਲਈ ਪੁਖਤਾ ਇੰਤਜ਼ਾਮ ਨਾ ਹੋਣ ਕਾਰਨ ਐਸਡੀਐਮ ਸਮਰਾਲਾ ਨਾਲ ਗੱਲ ਕੀਤੀ, ਉਨ੍ਹਾਂ ਕਿਹਾ ਕਿ ਇਸ ਨੂੰ ਜਲਦੀ ਹੀ ਹੱਲ ਕੀਤਾ ਜਾਵੇਗਾ।