Site icon TheUnmute.com

ਦਿੱਲੀ ਦੇ ਮੁੰਡਕਾ ਮੈਟਰੋ ਸਟੇਸ਼ਨ ਨੇੜੇ ਇਮਾਰਤ ‘ਚ ਲੱਗੀ ਭਿਆਨਕ ਅੱਗ, 27 ਜਣਿਆ ਦੀ ਮੌਤ

Mundka metro station

ਚੰਡੀਗੜ੍ਹ 13 ਮਈ 2022: ਪੱਛਮੀ ਦਿੱਲੀ ਦੇ ਮੁੰਡਕਾ ਮੈਟਰੋ ਸਟੇਸ਼ਨ (Mundka metro station) ਨੇੜੇ ਅੱਜ ਯਾਨੀ ਸ਼ੁੱਕਰਵਾਰ ਸ਼ਾਮ ਨੂੰ ਇੱਕ ਇਮਾਰਤ ਵਿੱਚ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਇਸ ਹਾਦਸੇ ‘ਚ 27 ਜਣਿਆ ਦੀ ਮੌਤ ਹੋ ਗਈ ਹੈ, 50 ਵਿਅਕਤੀ ਜ਼ਖਮੀ ਹਨ । ਇਸ ਦੌਰਾਨ ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਵਿਭਾਗ ਦੇ 24 ਫਾਇਰ ਟੈਂਡਰ ਮੌਕੇ ‘ਤੇ ਭੇਜੇ ਗਏ| ਅਧਿਕਾਰੀਆਂ ਮੁਤਾਬਕ ਅੱਗ ਲੱਗਣ ਦੀ ਸੂਚਨਾ ਸ਼ਾਮ 4:40 ਵਜੇ ਮਿਲੀ ਸੀ | ਉਨ੍ਹਾਂ ਦੱਸਿਆ ਕਿ ਔਰਤ ਦੀ ਲਾਸ਼ ਬਰਾਮਦ ਕਰ ਲਈ ਗਈ ਹੈ। ਅਧਿਕਾਰੀਆਂ ਨੇ ਦੱਸਿਆ ਕਿ ਮੁੰਡਕਾ ਮੈਟਰੋ ਸਟੇਸ਼ਨ ਦੇ ਪਿੱਲਰ ਨੰਬਰ 544 ਨੇੜੇ ਸਥਿਤ ਇਮਾਰਤ ਵਿੱਚ ਲੱਗੀ ਅੱਗ ਨੂੰ ਬੁਝਾਉਣ ਦਾ ਕੰਮ ਚੱਲ ਰਿਹਾ ਹੈ।

Exit mobile version