ਚੰਡੀਗ੍ਹੜ, 15 ਮਾਰਚ 2024: ਅਬੋਹਰ ‘ਚ ਪਿੰਡ ਬੁਰਜਮੁਹਾਰ ਨੇੜੇ ਸਥਿਤ ਬੀ.ਆਰ ਕੋਟਨ ਫੈਕਟਰੀ (cotton factory) ਵਿੱਚ ਅੱਜ ਦੁਪਹਿਰ ਨੂੰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ ਫੈਕਟਰੀ ਵਿੱਚ ਚੱਲ ਰਹੀਆਂ ਕਈਆਂ ਵੱਡੀਆਂ ਮਸ਼ੀਨਾਂ ਸੜ ਕੇ ਸੁਆਹ ਹੋ ਗਈਆਂ ਅਤੇ ਭਾਰੀ ਮਾਤਰਾ ਵਿੱਚ ਨਰਮਾ ਵੀ ਸੜ ਗਿਆ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ। ਹਾਲਾਂਕਿ ਕਪਾਹ ਫੈਕਟਰੀ ਵਿੱਚ ਕੰਮ ਕਰ ਰਹੇ ਮਜ਼ਦੂਰ ਸੁਰੱਖਿਅਤ ਹਨ |
ਹਾਦਸੇ ਤੋਂ ਬਾਅਦ ਫੈਕਟਰੀ (cotton factory) ਦੇ ਮੈਨੇਜਰ ਰਾਜੇਸ਼ ਕੁਮਾਰ ਨੇ ਦੱਸਿਆ ਕਿ ਅੱਜ ਸਵੇਰੇ ਅਚਾਨਕ ਤਕਨੀਕੀ ਖ਼ਰਾਬੀ ਆਉਣ ਕਾਰਨ ਮਸ਼ੀਨਾਂ ਨੂੰ ਅੱਗ ਲੱਗ ਗਈ। ਜਿਸ ਕਾਰਨ ਮਸ਼ੀਨਾਂ ‘ਚੋਂ ਧੂੰਆਂ ਉੱਠਣ ਲੱਗਾ ਤਾਂ ਉਨ੍ਹਾਂ ਤੁਰੰਤ ਅੰਦਰ ਕੰਮ ਕਰ ਰਹੇ ਕਰਮਚਾਰੀਆਂ ਨੂੰ ਬਾਹਰ ਕੱਢ ਲਿਆ।
ਫਾਇਰ ਬ੍ਰਿਗੇਡ ਨੂੰ ਸੂਚਿਤ ਕਰਨ ਤੋਂ ਬਾਅਦ ਉਨ੍ਹਾਂ ਖੁਦ ਫੈਕਟਰੀ ‘ਚ ਮੌਜੂਦ ਪਾਣੀ ਅਤੇ ਅੱਗ ਬੁਝਾਊ ਯੰਤਰਾਂ ਨਾਲ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ‘ਤੇ ਪਹੁੰਚ ਕੇ ਮਸ਼ੀਨਰੀ ਨਾਲ ਅੱਗ ‘ਤੇ ਕਾਬੂ ਪਾਇਆ। ਇਸ ਘਟਨਾ ‘ਚ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ ।