July 4, 2024 9:14 pm
Greater Noida's Gaur City

ਗ੍ਰੇਟਰ ਨੋਇਡਾ ਦੇ ਗੌਰ ਸਿਟੀ-14 ਐਵੇਨਿਊ ‘ਚ ਲੱਗੀ ਅੱਗ, ਮੌਕੇ ‘ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਟੀਮ

ਚੰਡੀਗੜ੍ਹ, 26 ਅਪ੍ਰੈਲ 2023: ਗ੍ਰੇਟਰ ਨੋਇਡਾ ਦੇ ਗੌਰ ਸਿਟੀ-2 14 ਐਵੇਨਿਊ (Greater Noida’s Gaur City) ‘ਚ ਅੱਗ ਲੱਗਣ ਦੀ ਸੂਚਨਾ ਮਿਲੀ ਹੈ। ਇੱਥੇ ਇੱਕ ਇਮਾਰਤ ਦੇ ਹੇਠਲੇ ਹਿੱਸੇ ਵਿੱਚ ਅੱਗ ਲੱਗ ਗਈ ਹੈ। ਜਿਸ ਕਾਰਨ ਪੂਰੇ ਇਲਾਕੇ ਵਿੱਚ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਫਾਇਰ ਬ੍ਰਿਗੇਡ ਦੀ ਟੀਮ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਅੱਗ ‘ਤੇ ਕਾਬੂ ਪਾਉਣ ਦੇ ਯਤਨ ਜਾਰੀ ਹਨ ਅਤੇ ਜਲਦੀ ਹੀ ਅੱਗ ਹੀ ਕਾਬੂ ਪਾ ਲਿਆ ਜਾਵੇਗਾ |

ਜਾਣਕਾਰੀ ਮੁਤਾਬਕ ਅੱਗ ਲੱਗਣ ਦੀ ਘਟਨਾ ਸਵੇਰੇ ਕਰੀਬ 11:45 ਵਜੇ ਵਾਪਰੀ। ਅੱਗ ਲੱਗਣ ਸਮੇਂ ਇਮਾਰਤ ਵਿੱਚ ਕੋਈ ਮੌਜੂਦ ਨਹੀਂ ਸੀ, ਨਹੀਂ ਤਾਂ ਵੱਡਾ ਹਾਦਸਾ ਵਾਪਰ ਸਕਦਾ ਸੀ। ਫਲੈਟ ‘ਚੋਂ ਅੱਗ ਦੀਆਂ ਲਪਟਾਂ ਉੱਠਦੀਆਂ ਦੇਖ ਕੇ ਸਾਰੀ ਸੁਸਾਇਟੀ ‘ਚ ਭਗਦੜ ਮਚ ਗਈ। ਲੋਕ ਡਰ ਗਏ, ਅੱਗ ਲੱਗਣ ਦੀ ਸੂਚਨਾ ਬਿਲਡਰ ਮੈਨੇਜਮੈਂਟ ਦੇ ਨਾਲ ਫਾਇਰ ਵਿਭਾਗ ਨੂੰ ਦਿੱਤੀ ਗਈ।

ਦੱਸਿਆ ਜਾ ਰਿਹਾ ਹੈ ਕਿ ਸੁਸਾਇਟੀ ਦੇ ਐਲ ਟਾਵਰ ਦੇ ਫਲੈਟ ਨੰਬਰ 2097 ਵਿੱਚ ਅੱਗ ਲੱਗ ਗਈ ਸੀ। ਜਿਸ ਫਲੈਟ ‘ਚ ਅੱਗ ਲੱਗੀ ਸੀ, ਉਸ ਨੂੰ ਤਾਲਾ ਲੱਗਾ ਹੋਇਆ ਸੀ। ਜਿਸ ਕਾਰਨ ਅੱਗ ‘ਤੇ ਕਾਬੂ ਪਾਉਣ ਲਈ ਕਾਫੀ ਜੱਦੋ ਜਹਿਦ ਕਰਨੀ ਪਈ। ਇਹ ਫਲੈਟ ਕਿਸਦਾ ਹੈ, ਇਸ ਬਾਰੇ ਅਜੇ ਤੱਕ ਕੋਈ ਜਾਣਕਾਰੀ ਨਹੀਂ ਮਿਲੀ ਹੈ।